Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਸਿੱਧੂ ਦੇ ਸਹਿਯੋਗ ਨਾਲ ਇਤਿਹਾਸਕ ਪਿੰਡ ਦਾਊਂ ਵਿੱਚ ਲੱਗੀਆਂ ਸੋਲਰ ਸਟਰੀਟ ਲਾਈਟਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ: ਇੱਥੋਂ ਦੇ ਇਤਿਹਾਸਕ ਨਗਰ ਦਾਊਂ ਵਿੱਚ ਹੁਣ ਰਾਤ ਵੇਲੇ ਸੜਕਾਂ ਅਤੇ ਗਲੀਆਂ ਵਿੱਚ ਦਿਨ ਵਰਗਾ ਚਾਣਨ ਹੋਵੇਗਾ। ਸਰਪੰਚ ਅਜਮੇਰ ਸਿੰਘ ਨੇ ਅੱਜ ਪਿੰਡ ਦਾਊਂ ਵਿੱਚ ਸੋਲਰ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪਿੰਡ ਵਿੱਚ ਸੋਲਰ ਲਾਈਟਾਂ ਲਈ ਢਾਈ ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸੋਲਰ ਲਾਈਟਾਂ ਲੱਗਣ ਨਾਲ ਹੁਣ ਪਿੰਡ ਦੀਆਂ ਗਲੀਆਂ ’ਚੋਂ ਹਨੇਰਾ ਦੂਰ ਹੋਣ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਸਰਪੰਚ ਨੇ ਦੱਸਿਆ ਕਿ ਸ੍ਰੀ ਸਿੱਧੂ ਵੱਲੋਂ ਹੁਣ ਤੱਕ ਲਗਭਗ 10 ਲੱਖ ਰੁਪਏ ਦੀ ਗਰਾਂਟ ਦਿੱਤੀ ਜਾ ਚੁੱਕੀ ਹੈ ਜਦੋਂਕਿ ਢਾਈ ਲੱਖ ਰੁਪਏ ਪੰਚਾਇਤ ਦੇ ਖਾਤੇ ਵਿੱਚ ਪਹਿਲਾਂ ਹੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਪਿੰਡ ’ਚੋਂ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਗਲੀ ਵਿੱਚ ਨਿਕਾਸੀ ਲਈ ਵੱਡੀ ਪਾਈਪਲਾਈਨ ਵਿਛਾਈ ਗਈ ਹੈ ਅਤੇ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਨੂੰ ਹਰਿਆ ਭਰਿਆ ਬਣਾਉਣ ਲਈ ਮੁੱਖ ਸੜਕ ਦੇ ਨਾਲ ਨਾਲ ਪੌਦੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਯਕੀਨੀ ਬਣਾਈ ਗਈ ਹੈ। ਪਿੰਡ ਦੀ ਡਿਸਪੈਂਸਰੀ ਤੋਂ ਲੈ ਕੇ ਮਿਨਰਵਾ ਅਕੈਡਮੀ ਤੱਕ ਦੀ ਸੜਕ ਪੀ.ਡਬਲਿਊ.ਡੀ ਵੱਲੋਂ ਬਣਾਈ ਜਾਣੀ ਹੈ। ਇਸ ਸਬੰਧੀ ਗਰਾਮ ਪੰਚਾਇਤ ਦਾ ਵਫ਼ਦ ਐਕਸੀਅਨ ਨੂੰ ਮਿਲਿਆ ਸੀ। ਅਧਿਕਾਰੀ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਇੰਟਰਲਾਕ ਟਾਈਲਾਂ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਪੰਚ ਚਰਨਜੀਤ ਸਿੰਘ, ਗੁਰਮੀਤ ਸਿੰਘ, ਪਰਮਿੰਦਰ ਕੌਰ, ਜਸਵੰਤ ਸਿੰਘ, ਸਲੀਮ ਖਾਨ, ਤੇਜਿੰਦਰ ਕੌਰ ਅਤੇ ਮਾ. ਹਰਬੰਸ ਸਿੰਘ ਵੀ ਹਜ਼ਾਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ