nabaz-e-punjab.com

ਮੁਹਾਲੀ ਨੇੜੇ ਪੈਂਦੇ ਪਿੰਡ ਜਗਤਪੁਰਾ ਵਿੱਚ ਲੰਘਦੇ ਚੋਅ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ: ਰਾਣਾ ਗੁਰਜੀਤ ਸਿੰਘ

ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਵਿਧਾਇਕ ਬਲਬੀਰ ਸਿੱਧੂ ਨੇ ਜਗਤਪੁਰਾ ਚੋਅ ਦੇ ਕਿਨਾਰਿਆਂ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ:
ਮੁਹਾਲੀ ਨੇੜੇ ਪੈਂਦੇ ਪਿੰਡ ਜਗਤਪੁਰਾ ਨੇੜੇ ਚੋਅ ਤੇ ਬਣੇ ਪੁਲ ਨੇੜੇ ਬਰਸਾਤੀ ਪਾਣੀ ਦੇ ਵਹਾਅ ਕਾਰਨ ਪਿੰਡ ਵਾਲੇ ਪਾਸੇ ਡਿੱਗੀਆਂ ਢਿਗਾਂ ਦਾ ਜਾਇਜਾ ਲੈਣ ਮੌਕੇ ਸਿੰਚਾਈ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਜਗਤਪੁਰਾ ਅਤੇ ਮੌਲੀ ਬੈਦਵਾਣ ਨੇੜੇ ਗੰਦੇ ਨਾਲੇ ਦੇ ਚੋਅ ਦੇ ਕਿਨਾਰਿਆਂ ਨੂੰ ਡਰਨੇਜ਼ ਵਿਭਾਗ ਵੱਲੋਂ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ, ਵਿਧਾਇਕ ਬੱਸੀ ਪਠਾਣਾ ਜੀ.ਪੀ. ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਐਸਡੀਐਮ ਡਾ. ਆਰ.ਪੀ.ਸਿੰਘ, ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਸਿੰਚਾਈ ਮੰਤਰੀ ਨੂੰ ਚੋਅ ਦੇ ਕਿਨਾਰਿਆਂ ਤੇ ਡਿੱਗੀਆਂ ਢਿੰਗਾਂ ਸਬੰਧੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਜੇਕਰ ਇੰਨ੍ਹਾਂ ਕਿਨਾਰਿਆਂ ਨੂੰ ਮਜ਼ਬੂਤ ਨਾ ਕੀਤਾ ਗਿਆ ਤਾਂ ਪਿੰਡ ਦੇ ਲੋਕਾਂ ਦੇ ਬਣੇ ਮਕਾਨਾਂ ਨੂੰ ਖਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਗੰਦੇ ਨਾਲੇ ਦੇ ਕਿਨਾਰਿਆਂ ਨੂੰ ਪੱਕਿਆਂ ਕਰਨ ਦੀ ਮੰਗ ਕੀਤੀ ਤਾਂ ਜੋ ਪਿੰਡ ਵਾਸੀਆਂ ਦਾ ਕਿਸੇ ਕਿਸਮ ਦਾ ਨੁਕਸਾਨ ਨਾ ਹੋ ਸਕੇ। ਇਸ ਮੌਕੇ ਸਿੰਚਾਈ ਮੰਤਰੀ ਪੰਜਾਬ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੂੰ ਨਿਸ਼ਾਨਦੇਹੀ ਕਰਾਉਣ ਲਈ ਆਖਿਆ ਤਾਂ ਜੋ ਗੰਦੇ ਨਾਲੇ ਤੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਜਗਤਪੁਰਾ ਅਤੇ ਮੌਲੀ ਬੈਦਵਾਨ ਜਿੱਥੇ ਕਿ ਗੰਦੇ ਨਾਲੇ ਦੇ ਕਿਨਾਰਿਆਂ ਤੇ ਢਿੰਗਾਂ ਡਿੱਗੀਆਂ ਹਨ ਉਨ੍ਹਾਂ ਥਾਵਾਂ ਨੂੰ ਮਜਬੂਤ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ। ਇਸ ਮੌਕੇ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਰਣਜੀਤ ਸਿੰਘ ਗਿੱਲ ਜਗਤਪੁਰਾ, ਸੁਰਿੰਦਰਪਾਲ ਸਿੰਘ ਛਿੰਨਾ, ਗੁਰਚਰਨ ਸਿੰਘ ਭੰਵਰਾ, ਜਗਜੀਤ ਸਿੰਘ ਧਾਲੀਵਾਲ, ਅਮਨਪ੍ਰੀਤ ਸਿੰਘ ਸੰਧੂ, ਰਣਜੀਤ ਸਿੰਘ ਰਾਣਾ ਅਤੇ ਟਹਿਲ ਸਿੰਘ ਸਮੇਤ ਹੋਰ ਪੰਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…