ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨਿਯੁਕਤ

ਪੰਜਾਬ ਗੱਤਕਾ ਐਸੋਸੀਏਸ਼ਨ ਦੀ ਮੁਹਾਲੀ ਦੇ ਹੋਟਲ ਮੈਜਿਸਟਿਕ ਵਿੱਚ ਹੋਈ ਮੀਟਿੰਗ ਵਿੱਚ ਲਿਆ ਸੋਹਲ ਨੂੰ ਪ੍ਰਧਾਨ ਬਣਾਉਣ ਦਾ ਫੈਸਲਾ

ਬਲਜਿੰਦਰ ਸਿੰਘ ਤੂਰ ਪਹਿਲਾਂ ਵਾਂਗ ਬਣੇ ਰਹਿਣਗੇ ਸੰਸਥਾ ਦੇ ਜਨਰਲ ਸਕੱਤਰ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਦਸੰਬਰ:
ਸਥਾਨਕ ਹੋਟਲ ਮੈਜਿਸਟਿਕ ਵਿਖੇ ਅੱਜ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨ ਦੀ ਮੀਟਿੰਗ ਹਰਚਰਨ ਸਿੰਘ ਭੁੱਲਰ ਪ੍ਰਧਾਨ ਪੰਜਾਬ ਗੱਤਕਾ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੌਜੂਦਾ ਪ੍ਰਧਾਨ ਦਾ ਕਾਰਜਕਾਲ ਪੂਰਾ ਹੋਣ ’ਤੇ ਸਮੂਹ ਮੈਂਬਰਾਂ ਵੱਲੋਂ ਸਰਬ ਸੰਮਤੀ ਨਾਲ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੂੰ ਸੰਸਥਾ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਮੀਟਿੰਗ ਦੌਰਾਨ ਹਰਚਰਨ ਸਿੰਘ ਭੁੱਲਰ ਵੱਲੋਂ ਪੰਜਾਬ ਵਿੱਚ ਗਤਕੇ ਦੀ ਪ੍ਰਫੁੱਲਤਾ ਲਈ ਕੀਤੇ ਗਏ ਕਾਰਜਾਂ ਦੀ ਸਾਰੇ ਮੈਂਬਰਾਂ ਨੇ ਸ਼ਲਾਘਾ ਕੀਤੀ।
ਇਸ ਮੌਕੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਕਿਹਾ ਕਿ ਗਤਕੇ ਨੂੰ ਖੇਡ ਦੇ ਰੂਪ ਵਿਚ ਸਕੂਲਾਂ ਅਤੇ ਕਾਲਜਾਂ ਵਿਚ ਮਾਨਤਾ ਦਿਵਾਉਣ ਲਈ ਪੰਜਾਬ ਗੱਤਕਾ ਐਸੋਸੀਏਸ਼ਨ ਨੇ ਸ੍ਰੀ ਭੁੱਲਰ ਦੀ ਅਗਵਾਈ ਹੇਠ ਯਤਨ ਕੀਤੇ ਹਨ। ਉਨ੍ਹਾਂ ਦੇ ਯਤਨਾਂ ਸਦਕਾ ਹੀ ਇਸ ਖੇਡ ਨੂੰ ਦੇਸ਼ਾਂ-ਵਿਦੇਸ਼ਾਂ ਵਿਚ ਇਕ ਵੱਖਰਾ ਸਥਾਨ ਪ੍ਰਾਪਤ ਹੋਇਆ ਹੈ। ਸੀ ਭੁੱਲਰ ਨੇ ਪੰਜਾਬ ਗੱਤਕਾ ਐਸੋਸੀਏਸ਼ਨ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਲਗਨ ਅਤੇ ਮਿਹਨਤ ਨਾਲ ਸਾਰੇ ਮੈਂਬਰਾਂ ਨੇ ਪਹਿਲਾਂ ਉਨ੍ਹਾਂ ਦਾ ਸਹਿਯੋਗ ਦਿੱਤਾ ਹੈ, ਉਸੇ ਤਰ੍ਹਾਂ ਉਹ ਨਵੇਂ ਥਾਪੇ ਪ੍ਰਧਾਨ ਰਜਿੰਦਰ ਸਿੰਘ ਸੋਹਲ ਦਾ ਸਾਥ ਦੇਣਗੇ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਰਜਿੰਦਰ ਸਿੰਘ ਸੋਹਲ ਨੇ ਜਿੱਥੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਉੱਥੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ।
ਪੰਜਾਬ ਗੱਤਕਾ ਐਸੋ: ਦੇ ਕੱੁਝ ਅਧੂਰੇ ਪਏ ਕੰਮਾਂ ਨੂੰ ਛੇਤੀ ਨੇਪਰੇ ਚਾੜਨਾ ਉਨ੍ਹਾਂ ਦੀ ਪਹਿਲ ਹੋਵੇਗੀ। ਗੱਤਕਾ ਖੇਡ ਨੂੰ ਖਿਡਾਰੀਆਂ ਦੀ ਪਹਿਲੀ ਪਸੰਦ ਬਣਾਉਣ ਲਈ ਅਤੇ ਇਸ ਖੇਡ ਨੂੰ ਘਰ ਘਰ ਪਹੁੰਚਾਉਣ ਲਈ ਸਾਰੇ ਜ਼ਿਲ੍ਹਿਆਂ ਵਿਚ ਗੱਤਕਾ ਕੈਪ, ਸੈਮੀਨਾਰ ਅਤੇ ਟੂਰਨਾਮੈਂਟ ਕਰਵਾਏ ਜਾਣਗੇ। ਸੋਹਲ ਨੇ ਕਿਹਾ ਕਿ ਪੰਜਾਬ ਗੱਤਕਾ ਐਸੋ: ਦੀ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ ਛੇਤੀ ਕੀਤਾ ਜਾਵੇਗਾ। ਉਸ ਸਮੇਂ ਤਕ ਪੁਰਾਣੇ ਮੈਂਬਰ ਉਸੇ ਤਰ੍ਹਾਂ ਆਪਣੇ ਅਹੁਦਿਆਂ ’ਤੇ ਬਣੇ ਰਹਿਣਗੇ।
ਇਸ ਮੌਕੇ ਇਸ ਚੋਣ ਲਈ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਅਬਜ਼ਰਵਰ ਦੇ ਤੌਰ ’ਤੇ ਰਾਜਦੀਪ ਸਿੰਘ ਚੰਡੀਗੜ੍ਹ, ਜਗਕਿਰਨ ਕੌਰ ਵੜੈਚ ਜੁਆਇੰਟ ਸਕੱਤਰ, ਜਗਦੀਸ਼ ਸਿੰਘ ਕੁਰਾਲੀ ਕੁਆਰਡੀਨੇਟਰ ਪੰਜਾਬ ਗੱਤਕਾ ਐਸੋਸੀਏਸ਼ਨ, ਜਸਵਿੰਦਰ ਸਿੰਘ ਪਾਬਲਾ ਸੋਸ਼ਲ ਮੀਡੀਆ ਇੰਚਾਰਜ, ਪਲਵਿੰਦਰ ਸਿੰਘ ਕੰਡਾ ਪ੍ਰਧਾਨ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਤਰਨ ਤਾਰਨ, ਜਗਦੀਸ਼ ਸਿੰਘ ਅੰਮ੍ਰਿਤਸਰ, ਸੁਖਚੈਨ ਸਿੰਘ ਫ਼ਿਰੋਜ਼ਪੁਰ, ਰਾਜਵੀਰ ਸਿੰਘ ਖਰੜ, ਇੰਦਰਜੀਤ ਸਿੰਘ ਮਾਛੀਵਾੜਾ, ਸਚਨਾਮ ਸਿੰਘ ਹਸ਼ਿਆਰਪੁਰ, ਗੁਰਲਾਲ ਸਿੰਘ, ਗੁਰਅਵਤਾਰ ਸਿੰਘ ਆਦਿ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…