ਐਸਪੀਸੀਏ ਦੇ ਵਫ਼ਦ ਨੇ ਐਸਐਸਪੀ ਨਾਲ ਕੀਤੀ ਮੁਲਾਕਾਤ, ਮੰਗ ਪੱਤਰ ਦਿੱਤਾ

ਪ੍ਰਾਪਰਟੀ ਸਲਾਹਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ:
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਦੀ ਅਗਵਾਈ ਹੇਠ ਐੱਸਐੱਸਪੀ ਡਾ. ਸੰਦੀਪ ਗਰਗ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪ੍ਰਾਪਰਟੀ ਸਲਾਹਕਾਰਾਂ ਨੂੰ ਦਰਪੇਸ਼ ਮਸਲਿਆਂ ਦੇ ਹਲ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡਡਵਾਲ ਨੇ ਐਸਐਸਪੀ ਦੇ ਧਿਆਨ ਵਿੱਚ ਲਿਆਂਦਾ ਕਿ ਮੁਹਾਲੀ ਸ਼ਹਿਰ ਦੇ ਵਿਕਾਸ ਵਿੱਚ ਪ੍ਰਾਪਰਟੀ ਸਲਾਹਕਾਰਾਂ ਦਾ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਪ੍ਰਾਪਰਟੀ ਦੇ ਲੈਣ ਦੇਣ ਦੌਰਾਨ ਕਈ ਵਾਰ ਕਈ ਤਰ੍ਹਾਂ ਦੇ ਮਸਲੇ ਖੜ੍ਹੇ ਹੁੰਦੇ ਹਨ ਜਿਹਨਾਂ ਦੇ ਹਲ ਲਈ ਪੁਲੀਸ ਕਾਰਵਾਈ ਦੀ ਲੋੜ ਪੈਂਦੀ ਹੈ।
ਉਹਨਾਂ ਮੰਗ ਕੀਤੀ ਕਿ ਪ੍ਰਾਪਰਟੀ ਸਲਾਹਕਾਰਾਂ ਦੇ ਮਸਲਿਆਂ ਦੇ ਹਲ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ ਜਿਸ ਵਿੱਚ ਤਹਿਸੀਲ ਦਫਤਰ ਅਤੇ ਗਮਾਡਾ ਦੇ ਨੁਮਾਇੰਦਿਆਂ ਦੇ ਨਾਲ ਐਮ ਪੀ ਸੀ ਏ ਦੀ ਕੋਰ ਕਮੇਟੀ ਦੇ ਦੋ ਮੈਂਬਰ ਸ਼ਾਮਿਲ ਕੀਤੇ ਜਾਣ ਤਾਂ ਜੋ ਪ੍ਰਾਪਰਟੀ ਸਲਾਹਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਛੇਤੀ ਹੱਲ ਹੋ ਸਕੇ। ਯੂਨੀਅਨ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਐਸ ਐਸ ਪੀ ਵਲੋੱ ਵਫਦ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਇਹਨਾਂ ਦੇ ਹਲ ਲਈ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਚੇਅਰਮੈਨ ਪਾਰਸ ਮਹਾਜਨ, ਮੁੱਖ ਸਰਪਰਸਤ ਹਰਜਿੰਦਰ ਸਿੰਘ ਧਵਨ, ਸੀਨੀਅਰ ਮੀਤ ਪ੍ਰਧਾਨ ਰਾਹੁਲ ਸੈਣੀ ਅਤੇ ਅਮਿਤ ਮਰਵਾਹਾ, ਮੀਤ ਪ੍ਰਧਾਨ ਨਸੀਬ ਸਿੰਘ ਸੰਧੂ, ਪ੍ਰਭਦੀਪ ਸਿੰਘ ਗਿਲ ਅਤੇ ਬਲਜੀਤ ਸਿੰਘ ਘੁਲਾਲ, ਵਿੱਤ ਸਕੱਤਰ ਹਰਪ੍ਰੀਤ ਸਿੰਘ ਲਹਿਲ, ਪ੍ਰੈਸ ਸਕੱਤਰ ਬਲਜੀਤ ਸਿੰਘ ਮਠਾੜੂ, ਡਿਜੀਟਲ ਮੀਡੀਆ ਸਲਾਹਕਾਰ ਅਪਾਰਕੀਰਤ ਸਿੰਘ ਸੋਢੀ, ਕਾਰਜਕਾਰੀ ਮੈਂਬਰ, ਨਰਿੰਦਰ ਪਾਲ ਸਿੰਘ ਕਰਮਜੀਤ ਸਿੰਘ ਅਤੇ ਕਵਲਜੀਤ ਸਿੰਘ, ਪਰਮਿੰਦਰ ਸਿੰਘ ਵੀ ਹਾਜਿਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…