Share on Facebook Share on Twitter Share on Google+ Share on Pinterest Share on Linkedin ਸਪੀਕਰ ਕੁਲਤਾਰ ਸੰਧਵਾਂ ਨੇ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਨੂੰ ਦਿੱਤਾ ਗਰਾਂਟ ਦਾ ਚੈੱਕ ਨਬਜ਼-ਏ-ਪੰਜਾਬ, ਮੁਹਾਲੀ, 18 ਫਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੁਹਾਲੀ ਨੂੰ ਸਮਾਜ ਸੇਵੀ ਅਤੇ ਸਮਾਜਿਕ ਕਾਰਜਾਂ ਲਈ ਦੋ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਸੰਸਥਾ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਬਬਰਾ ਅਤੇ ਲੀਗਲ ਕਮੇਟੀ ਦੇ ਚੇਅਰਮੈਨ ਪਰਦੀਪ ਸਿੰਘ ਭਾਰਜ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਸੀ। ਜਿਸ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਪਹੁੰਚੇ ਸੀ ਅਤੇ ਉਨ੍ਹਾਂ ਨੇ ਸੰਸਥਾ ਵੱਲੋਂ ਆਰੰਭੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਆਪਣੇ ਅਖ਼ਤਿਆਰੀ ਕੋਟੇ ’ਚੋਂ ਦੋ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਸੀ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੰੂਝਣ ਨੇ ਸਪੀਕਰ ਸੰਧਵਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਸਭਾ ਵੱਲੋਂ ਸਮਾਜ ਸੇਵਾ ਦੇ ਕੰਮ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਲੰਗਰ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ ਖੋਖਰ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ