Share on Facebook Share on Twitter Share on Google+ Share on Pinterest Share on Linkedin ਕੈਨੇਡਾ ਦੇ ਸੰਸਦ ਮੈਂਬਰ ਰਮੇਸ਼ ਸਾਂਘਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਪੰਜਾਬ ਦੌਰੇ ’ਤੇ ਆਏ ਕੈਨੇਡੀਅਨ ਮੈਂਬਰ ਪਾਰਲੀਮੈਂਟ ਸ਼੍ਰੀ ਰਮੇਸ਼ ਸਾਂਘਾ ਵੱਲੋਂ ਅੱਜ ਇੱਥੇ ਸ਼ਿਸ਼ਟਾਚਾਾਰ ਵੱਜੋਂ ਮੁਲਾਕਾਤ ਕੀਤੀ ਗਈ ।ਉਹ ਪੰਜਾਬ ਅਤੇ ਚੰਡੀਗੜ੍ਹ ਦੇ ਛੇ ਦਿਨਾਂ ਦੌਰੇ ਉਤੇ ਆਏ ਹੋਏ ਹਨ। ਜਲੰਧਰ ਜ਼ਿਲ੍ਹੇ ਦੇ ਜੰਡੂ ਸਿੰਘਾਂ ਪਿੰੰਡ ਦੇ ਜੰਮਪਲ ਅਤੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਤੋਂ ਮੈਂਬਰ ਪਾਰਲੀਮੈਂਟ ਰਮੇਸ਼ ਸਾਂਘਾ ਦਾ ਸੁਆਗਤ ਕਰਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇੇ ਕਿਹਾ ਕਿ ਪੰਜਾਬੀਆਂ ਵੱਲੋਂ ਦੁਨੀਆ ਭਰ ਦੇ ਮੁਲਕਾਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਹੈ ਪ੍ਰੰਤੂ ਕੈਨੇਡਾ ਵਿੱਚ ਪੰਜਾਬੀਆ ਨੇ ਇਕ ਅਹਿਮ ਮੁਕਾਮ ਹਾਸਲ ਕਰ ਲਿਆ ਹੈ ਜੋ ਕਿ ਬਹੁਤ ਹੀ ਜਿਆਦਾ ਮਾਣ ਵਾਲੀ ਗੱਲ ਹੈ। ਇਸ ਮੌਕੇ ਰਾਣਾ ਕੇ.ਪੀ. ਨੇ ਕਿਹਾ ਕਿ ਜਿੱਥੇ ਪੰਜਾਬ ਦੀ ਖੁਸ਼ਹਾਲੀ ਵਿੱਚ ਕੈਨੇਡਾ ਦੇ ਯੋਗਦਾਨ ਨੂੰ ਨਕਾਰਿਆ ਨਹੀਂ ਜਾ ਸਕਦਾ ਉਥੇ ਕੈਨੇਡਾ ਦੇ ਵਿਕਾਸ ਵਿੱਚ ਪੰਜਾਬੀਆ ਵੱਲੋਂ ਪਾਇਆ ਗਿਆ ਯੋਗਦਾਨ ਵੀ ਵੱਡਮੁੱਲਾ ਹੈ। ਸ੍ਰੀ ਰਾਣਾ ਨੇ ਪ੍ਰਵਾਸੀ ਭਾਰਤੀਆਂ ਨੂੰ ਕੈਨੇਡਾ ਅਤੇ ਭਾਰਤ ਵਿੱਚ ਆਉਣ ਵਾਲੀਆ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਾਂਝੇ ਯਤਨ ਕਰਨ ਦੀ ਲੋੜ ’ਤੇ ਜੋਰ ਦਿੱਤਾ। ਕੈਨੇਡਾ ਦੇ ਐਮ.ਪੀ ਰਮੇਸ਼ ਸਾਂਘਾ ਨੇ ਇਸ ਮੌਕੇ ਕਿਹਾ ਕਿ ਕੈਨੇਡਾ ਅਤੇ ਪੰਜਾਬ ਦਰਮਿਆਨ ਰਿਸ਼ਤਿਆਂ ਨੂੰ ਮਜਬੂਤ ਕਰਨ ਲਈ ਹੋਰ ਯਤਨ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪ੍ਰਵਾਸੀ ਭਾਰਤੀਆ ਦੀ ਭਲਾਈ ਲਈ ਜੋ ਉਪਰਾਲੇ ਕੀਤੇ ਹਨ, ਉਹ ਸ਼ਲਾਘਾਯੋਗ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ