Nabaz-e-punjab.com

ਡਿਜੀਟਲ ਸੇਵਾਵਾਂ ਬਦਲੇ ਸਪੀਕਰ ਰਾਣਾ ਕੇਪੀ ਵੱਲੋਂ ਉੱਦਮੀ ਨੌਜਵਾਨ ਤਿਲਕ ਰਾਜ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਕਾਲਜ ਵਿੱਚ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ 73ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਿਭਾਉਣ ਤੋਂ ਬਾਅਦ ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਵਿੱਚ ਤਿਲਕ ਰਾਜ ਵੀ ਸ਼ਾਮਲ ਹਨ। ਸਪੀਕਰ ਨੇ ਸਨਮਾਨ ਭੇਟ ਕਰਦਿਆਂ ਇਸ ਉੱਦਮੀ ਨੌਜਵਾਨ ਦੀਆਂ ਸੇਵਾਵਾਂ ਦੀ ਰੱਜ ਕੇ ਤਾਰੀਫ਼ ਕੀਤੀ। ਇਸ ਮੌਕੇ ਐਸਐਸਪੀ ਕੁਲਦੀਪ ਸਿੰਘ ਚਾਹਲ, ਏਡੀਸੀ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਏਡੀਸੀ ਅਮਰਦੀਪ ਸਿੰਘ ਬੈਂਸ ਅਤੇ ਸਪੀਕਰ ਦੇ ਓਐਸਡੀ ਅਮਰਪਾਲ ਸਿੰਘ ਬੈਂਸ ਵੀ ਹਾਜ਼ਰ ਸਨ।
ਜਾਣਕਾਰੀ ਅਨੁਸਾਰ ਤਿਲਕ ਰਾਜ ਵੱਲੋਂ ਡਿਜੀਟਲ ਸੇਵਾਵਾਂ ਚਲਾਉਣ ਕਰਕੇ ਭਾਰਤ ਸਰਕਾਰ ਵੱਲੋਂ ਮੁਹਾਲੀ ਨੇੜਲੇ ਪਿੰਡ ਝੰਜੇੜੀ ਨੂੰ ਪੂਰੇ ਮੁਹਾਲੀ ਦੇ ’ਚੋਂ ਪਹਿਲਾ ਡਿਜੀਟਲ ਪਿੰਡ ਚੁਣਿਆ ਗਿਆ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਸਿਫ਼ਾਰਸ਼ ’ਤੇ ਤਿਲਕ ਰਾਜ ਨੂੰ ਇਹ ਸਨਮਾਨ ਦੇ ਕੇ ਨਿਵਾਜਿਆ ਗਿਆ ਹੈ। ਤਿਲਕ ਰਾਜ ਮੁਹਾਲੀ ਤੋਂ ਪੰਜਾਬੀ ਜਾਗਰਣ ਅਖ਼ਬਾਰ ਲਈ ਪੱਤਰਕਾਰੀ ਵੀ ਕਰਦੇ ਹਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…