Nabaz-e-punjab.com

ਸਪੀਕਰ ਰਾਣਾ ਕੇਪੀ ਨੇ 73ਵੇਂ ਆਜ਼ਾਦੀ ਦਿਵਸ ਮੌਕੇ ਮੁਹਾਲੀ ਵਿੱਚ ਲਹਿਰਾਇਆ ਤਿਰੰਗਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਕਾਲਜ ਵਿੱਚ ਜ਼ਿਲ੍ਹਾ ਪੱਧਰੀ 73ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਅਤੇ ਪੰਜਾਬ ਪੁਲੀਸ, ਐਨਸੀਸੀ ਅਤੇ ਸਕਾਊਟਸ ਦੀਆਂ ਟੁਕੜੀਆਂ ਦੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਨਾਲ ਪਰੇਡ ਦਾ ਮੁਆਇਨਾ ਕੀਤਾ।
ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਚੇਤੇ ਕਰਦਿਆਂ ਰਾਣਾ ਕੇਪੀ ਨੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦੀ ਅਪੀਲ ਕੀਤੀ ਤਾਂ ਜੋ ਨਵੇਂ, ਨਰੋਏ ਅਤੇ ਰੰਗਲੇ ਪੰਜਾਬ ਦੀ ਮੁੜ ਸਿਰਜਣਾ ਕੀਤੀ ਜਾ ਸਕੀਏ। ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਊਧਮ ਸਿੰਘ ਸਮੇਤ ਹੋਰ ਅਨੇਕਾਂ ਸੁਰਬੀਰ ਯੋਧਿਆਂ ਦੀ ਮਹਾਨ ਕੁਰਬਾਨੀਆਂ ਅਤੇ ਫਾਂਸੀ ਦੇ ਰੱਸਿਆਂ ਨੂੰ ਚੁੰਮਣ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ ਅਤੇ ਸਾਨੂੰ ਆਜ਼ਾਦ ਫ਼ਿਜ਼ਾ ਵਿੱਚ ਆਪਣਾ ਜੀਵਨ ਬਸਰ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਯੁਵਾ ਪੀੜ੍ਹੀ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਦੀ ਪ੍ਰੇਰਣਾ ਦਿੰਦਿਆਂ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਦੁਰ ਰਹਿਣ ਦੀ ਅਪੀਲ ਕੀਤੀ।
ਆਜ਼ਾਦੀ ਦਿਵਸ ਸਮਾਗਮ ਮੌਕੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ ਭੰਗੜਾ ਸਮੇਤ ਸੱਭਿਆਚਾਰ ਦੀਆਂ ਵੱਖ ਵੱਖ ਵੰਨਗੀਆਂ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਇਸ ਤੋਂ ਇਲਾਵਾ ਹੋਰਨਾਂ ਵੱਖ ਵੱਖ ਵਿਭਾਗਾਂ ਵੱਲੋਂ ਝਾਕੀਆਂ ਕੱਢੀਆਂ ਗਈਆਂ। ਇਸ ਮੌਕੇ ਸਪੀਕਰ ਨੇ ਇਲਾਕੇ ਦੀਆਂ 72 ਵੱਖ ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਏਡੀਸੀ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸਡੀਐਮ ਜਗਦੀਪ ਸਹਿਗਲ, ਸਪੀਕਰ ਦੇ ਓਐਸਡੀ ਅਮਰਪਰ ਸਿੰਘ ਬੈਂਸ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ, ਯੂਥ ਕਾਂਗਰਸ ਆਗੂ ਕੰਵਰਬੀਰ ਸਿੰਘ ਸਿੱਧੂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…