ਸਪੀਕਰ ਰਾਣਾ ਵੱਲੋਂ ਸਿੱਖ ਚਿੰਨ੍ਹਾਂ ਨੂੰ ਦਰਸਾਉਂਦਾ ਟੇਬਲ ਕੈਲੰਡਰ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਜਨਵਰੀ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਆਪਣੇ ਦਫਤਰ ਵਿਖੇ ਸਿੱਖ ਚਿੰਨ੍ਹਾਂ ਨੂੰ ਦਰਸਾਉਂਦਾ ਸਾਲ 2018 ਦਾ ਇਕ ਟੇਬਲ ਕੈਲੰਡਰ ਜਾਰੀ ਕੀਤਾ। ਇਸ ਕੈਲੰਡਰ ਨੂੰ ਸਾਬਕਾ ਵਧੀਕ ਐਡਵੋਕੇਟ ਜਨਰਲ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ। ਸ੍ਰੀ ਸੰਧੂ ਨੇ ਦੱਸਿਆ ਕਿ ਡਾ. ਐਸ.ਐਸ. ਜੌਹਲ, ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਅਤੇ ਪਦਮਸ਼੍ਰੀ ਸੁਰਜੀਤ ਪਾਤਰ ਦੇ ਦਿਸ਼ਾ-ਨਿਰਦੇਸ਼ ਹੇਠ ਇਸ ਕੈਲੰਡਰ ਨੂੰ ਤਿਆਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਇਸ ਕੈਲੰਡਰ ਨੂੰ ਸਾਰੇ ਧਾਰਮਿਕ ਸਥਾਨਾਂ ਤੱਕ ਪੁੱਜਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਕੈਲੰਡਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸਪੀਕਰ ਦੇ ਸਕੱਤਰ ਸ੍ਰੀ ਰਾਮਲੋਕ ਅਤੇ ਸ੍ਰੀ ਪਵਨ ਦੀਵਾਨ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…