ਪੰਜਾਬ ਰੋਡਵੇਜ਼ ਦੇ 100 ਮਿਸ਼ਨ ਫਤਿਹ ਵਾਰੀਅਰਜ਼ ਦਾ ਵਿਸ਼ੇਸ਼ ਸਨਮਾਨਤ

ਮਿਸ਼ਨ ਫਤਿਹ ਦੇ ਸੰਦੇਸ਼ ਨੂੰ ਫੈਲਾਉਣ ਲਈ ਪ੍ਰਭਾਵਸ਼ਾਲੀ ਸਿੱਧ ਹੋ ਰਹੀ ਹੈ ਜਨਤਕ ਟਰਾਂਸਪੋਰਟ ਪ੍ਰਣਾਲੀ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ:
‘ਤਾਲਾਬੰਦੀ ਦੀਆਂ ਪਾਬੰਦੀਆਂ ਵਿਚ ਢਿੱਲ ਦੇਣ ਅਤੇ ਜਨਤਕ ਆਵਾਜਾਈ ਪ੍ਰਣਾਲੀ ਖੁੱਲ੍ਹਣ ਨਾਲ ਕਰੋਨਾਵਾਇਰਸ ਤੋਂ ਬਚਾਅ ਰੱਖਣ ਦੇ ਸੰਬੰਧ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਬੱਸਾਂ ਅਤੇ ਬੱਸ ਅੱਡਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਿਸ਼ਨ ਫਤਿਹ ਦੇ ਸੰਦੇਸ਼ ਨੂੰ ਘਰ ਪਹੁੰਚਾਉਣ ਲਈ ਵਰਤਿਆ ਜਾ ਰਿਹਾ ਹੈ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਕਰਨਜੀਤ ਸਿੰਘ ਕਲੇਰ ਨੇ ਵਿਭਾਗ ਦੇ 100 ਮਿਸ਼ਨ ਫਤਿਹ ਵਾਰੀਅਰਜ਼ ਨੂੰ ਬੈਜ ਲਗਾ ਕੇ ਸਨਮਾਨਿਤ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਹਰ ਜਾਣ ਵੇਲੇ ਮਾਸਕ ਪਹਿਨਣ, ਸੈਨੇਟਾਈਜ਼ਰ ਨਾਲ ਹੱਥ ਧੋਣ ਅਤੇ ਜਿੰਨੇ ਵਾਰ ਸੰਭਵ ਹੋ ਸਕੇ 20 ਸੈਕਿੰਡ ਲਈ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਲਈ ਲਈ ਪ੍ਰੇਰਤ ਕਰਨ ਲਈ ਸਾਰੇ ਬੱਸ ਅੱਡਿਆਂ ਵਿਖੇ ਮਹੱਤਵਪੂਰਨ ਥਾਵਾਂ ’ਤੇ ਪੋਸਟਰ ਲਗਾਏ ਗਏ ਹਨ। ਇਸ ਤੋਂ ਇਲਾਵਾ ਮਿਸ਼ਨ ਫਤਿਹ ਦਾ ਥੀਮ ਗੀਤ ਅਤੇ ਆਡੀਓ ਮੈਸੇਜ ਵੀ ਬੱਸਾਂ ਦੇ ਅੰਦਰ ਚਲਾਏ ਜਾਣ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ, ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ ਕਰਨ ਸਬੰਧੀ ਸੰਦੇਸ਼ ਸਾਰੀਆਂ ਬੱਸਾਂ ਦੇ ਨਾਲ-ਨਾਲ ਬੱਸ ਅੱਡਿਆਂ ਵਿਚ ਪਬਲਿਕ ਅਡਰੈਸ ਸਿਸਟਮ ਰਾਹੀਂ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਕਰਮਚਾਰੀ ਵੀ ਕਰੋਨਾਵਾਇਰਸ ਵਿਰੁੱਧ ਲੜਾਈ ਵਿਚ ਇਕ ਨਾਇਕ ਬਣ ਕੇ ਉੱਭਰੇ ਹਨ। ਜਿਨ੍ਹਾਂ ’ਚੋਂ ਬਹੁਤ ਸਾਰੇ ਆਪਣੀ ਜਾਨ ਨੂੰ ਜੋਖਮ ਵਿਚ ਪਾ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਵਾਪਸ ਲਿਆਏ ਸਨ। ਜਿਨ੍ਹਾਂ ’ਚੋਂ ਬੱਸ ਕੰਡਕਟਰ ਗੁਰਿੰਦਰ ਸਿੰਘ ਅਤੇ ਰਾਜਵੀਰ ਸਿੰਘ ਵੀ ਕਰੋਨਾ ਮਹਾਮਾਰੀ ਦੇ ਲਪੇਟੇ ਵਿੱਚ ਆ ਗਏ ਸਨ। ਪਰ ਉਹ ਸਫਲਤਾਪੂਰਵਕ ਆਈਸੋਲੇਸ਼ਨ ਮਿਆਦ ਪੂਰੀ ਕਰਨ ਤੋਂ ਬਾਅਦ ਆਪਣੀ ਡਿਊਟੀ ’ਤੇ ਮੁੜ ਪਰਤ ਆਏ ਹਨ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋਣ ਅਤੇ ਸਿਹਤ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਤਾਂ ਜੋ ਕੋਰੋਨਾ ਮਹਾਮਾਰੀ ਨੂੰ ਹਰਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …