Share on Facebook Share on Twitter Share on Google+ Share on Pinterest Share on Linkedin ਆਈਏਐਸ ਦੀ ਪ੍ਰੀਖਿਆ ਪਾਸ ਕਰਨ ਵਾਲੀ ਪਿੰਡ ਕੁੰਭੜਾ ਦੀ ਇਸ਼ਮੀਤ ਕੌਰ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ: ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਦੀ ਵਸਨੀਕ ਇਸ਼ਮੀਤ ਕੌਰ ਪੁੱਤਰੀ ਕੁਲਦੀਪ ਸਿੰਘ ਵੱਲੋਂ ਆਈਏਐਸ ਦੀ ਪ੍ਰੀਖਿਆ ਪਾਸ ਕਰ ਕੇ ਪਹਿਲੀ ਵਾਰ ਪਿੰਡ ਪਹੁੰਚਣ ’ਤੇ ਅੱਜ ਅਕਾਲੀ ਦਲ ਦੀ ਕੌਂਸਲਰ ਬੀਬੀ ਰਮਨਪ੍ਰੀਤ ਕੌਰ ਅਤੇ ਹਰਮੇਸ਼ ਸਿੰਘ ਦੀ ਅਗਵਾਈ ਹੇਠ ਸਾਥੀ ਕੌਂਸਲਰਾਂ ਅਤੇ ਅਕਾਲੀ ਆਗੂਆਂ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਰੋਹ ਮੇਅਰ ਕੁਲਵੰਤ ਸਿੰਘ ਨੇ ਵੀ ਇਸ਼ਮੀਤ ਕੌਰ ਨੇ ਆਈਏਐਸ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 505ਵਾਂ ਰੈਂਕ ਹਾਸਲ ਕੀਤਾ ਹੈ। ਇਸ ਮੌਕੇ ਬੀਬੀ ਰਮਨਪ੍ਰੀਤ ਕੌਰ ਕੁੰਭੜਾ ਨੇ ਕਿਹਾ ਕਿ ਇਸ਼ਮੀਤ ਕੌਰ ਦੀ ਇਸ ਪ੍ਰਾਪਤੀ ਨਾਲ ਪਿੰਡ ਕੁੰਭੜਾ ਹੀ ਨਹੀਂ ਬਲਕਿ ਪੂਰੇ ਸ਼ਹਿਰ ਵਾਸੀਆਂ ਦਾ ਮਾਣ ਵਧਿਆ ਹੈ। ਇਸ ਪ੍ਰੀਖਿਆ ਵਿੱਚ ਲਗਭਗ 5 ਤੋਂ 6 ਲੱਖ ਉਮੀਦਵਾਰਾਂ ਨੇ ਭਾਗ ਲਿਆ ਸੀ। ਜਿਨ੍ਹਾਂ ’ਚੋਂ ਇਸ਼ਮੀਤ ਦਾ 505ਵਾਂ ਰੈਂਕ ਆਇਆ ਹੈ। ਇਸ ਮੌਕੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਅਕਾਲੀ ਕੌਂਸਲਰ ਰਜਿੰਦਰ ਕੌਰ ਕੁੰਭੜਾ, ਯੂਥ ਅਕਾਲੀ ਦਲ (ਬ) ਹਲਕਾ ਮੁਹਾਲੀ ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ, ਜਸਮੇਰ ਸਿੰਘ, ਮੇਵਾ ਸਿੰਘ, ਪਾਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ