Share on Facebook Share on Twitter Share on Google+ Share on Pinterest Share on Linkedin ਨਾਭਾ ਜੇਲ੍ਹ ਵਿੱਚ ਡੇਰਾ ਪ੍ਰੇਮੀ ਨੂੰ ਮਾਰਨ ਵਾਲੇ ਸਿੱਖ ਕੈਦੀ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਬੇਅਦਬੀ ਮਾਮਲਿਆਂ ਦਾ ਬਦਲਾ ਲੈ ਕੇ ਮਨਿੰਦਰ ਸਿੰਘ ਨੇ ਸਿੱਖ ਕੌਮ ਦਾ ਸਿਰ ਉੱਚਾ ਕੀਤਾ: ਭਾਈ ਜਸਵਿੰਦਰ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ: ਬੀਤੇ ਦਿਨੀਂ ਨਾਭਾ ਜੇਲ੍ਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਸਜਾ ਭੁਗਤ ਰਹੇ ਕੈਦੀ ਮਹਿੰਦਰਪਾਲ ਬਿੱਟੂ ਜੋ ਕਿ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੈਂਬਰ ਸੀ। ਉਸ ਉੱਤੇ ਉਸੇ ਜੇਲ੍ਹ ਵਿੱਚ ਬੰਦ ਕੁੱਝ ਹਵਾਲਾਤੀਆ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਹਾਦਸੇ ਵਿੱਚ ਡੇਰਾ ਪ੍ਰੇਮੀ ਦੀ ਮੌਤ ਹੋ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਵੱਧ ਦੁਨੀਆ ਵਿੱਚ ਕੁੱਝ ਨਹੀਂ ਹੈ। ਸੋ ਬੇਅਦਬੀਆਂ ਦਾ ਬਦਲਾ ਲੈਣ ਵਾਲੇ ਭਾਈ ਮਨਿੰਦਰ ਸਿੰਘ ਭਗੜਾਣਾ ਦੇ ਅੱਜ ਉਨ੍ਹਾਂ ਦੇ ਘਰ ਪਹੁੰਚ ਕੇ ਯੂਨਾਈਟਿਡ ਸਿੱਖ ਪਾਰਟੀ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਬੇਅਦਬੀ ਦਾ ਬਦਲਾ ਲੈਣ ਵਾਲੇ ਇਨ੍ਹਾਂ ਯੋਧਿਆ ਨੇ ਸਿੱਖ ਕੌਮ ਦਾ ਸਿਰ ਉੱਚਾ ਕੀਤਾ ਹੈ। ਇਹੋ ਜਿਹੇ ਯੋਧਿਆ ਉੱਤੇ ਅੱਜ ਪੂਰੀ ਸਿੱਖ ਕੌਮ ਨੂੰ ਬਹੁਤ ਮਾਣ ਹੈ ਅਤੇ ਸਿੱਖ ਸੰਗਤ ਇਨ੍ਹਾਂ ਸਿੰਘਾਂ ਦੇ ਪਰਿਵਾਰਾਂ ਦੇ ਨਾਲ ਖੜੀ ਹੈ। ਇਸ ਮੌਕੇ ਭਾਈ ਗੁਰਦੇਵ ਸਿੰਘ, ਭਾਈ ਪਰਵਿੰਦਰ ਸਿੰਘ ਲਾਡੀ, ਭਾਈ ਨਰਿੰਦਰ ਸਿੰਘ, ਭਾਈ ਗੁਰਦਿੱਤ ਸਿੰਘ, ਭਾਈ ਹਰਚੰਦ ਸਿੰਘ ਮੰਡਿਆਣਾ, ਭਾਈ ਗੁਰਪ੍ਰੀਤ ਸਿੰਘ ਮੰਡਿਆਣਾ, ਭਾਈ ਨਰਿੰਦਰ ਸਿੰਘ, ਭਾਈ ਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ