ਕਾਇਆ ਕਲਪ ਤਹਿਤ ਪੀਐਚਸੀ ਮਜਾਤ ਦਾ ਵਿਸ਼ੇਸ਼ ਐਵਾਰਡ ਨਾਲ ਸਨਮਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 28 ਜਨਵਰੀ:
ਸਿਹਤ ਵਿਭਾਗ ਵਿੱਚ ਵਧੀਆਂ ਸੇਵਾਂਵਾਂ ਪ੍ਰਦਾਨ ਕਰਨ ਤੇ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਪ੍ਰਸ਼ਾਸਨ ਵੱਲੋਂ ਜਿਲ੍ਹਾ ਪੱਧਰ ਤੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਪੀ.ਐਚ.ਸੀ. ਮਜਾਤ ਦੇ ਇੰਚਾਰਜ਼ ਡਾ. ਪਰਮਿੰਦਰਜੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਵਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਪੀਐਚਸੀ ਮਜਾਤ ਨੂੰ ਦੇਸ਼ ਵਿੱਚ ਚਲਾਈ ਗਈ ਸਵੱਛ ਭਾਰਤ ਮੁਹਿੰਮ ਤਹਿਤ ਸੂਬੇ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਨ ਤੇ ਐਵਾਰਡ ਮਿਲ ਚੁੱਕਿਆ ਹੈ। ਇਸ ਮੌਕੇ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਪੁਲੀਸ ਮੁਖੀ ਐਸਐਸਪੀ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…