ਮੁਹਾਲੀ ਵਿੱਚ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਲਈ ਵਿਸ਼ੇਸ਼ ਕੈਂਪ

38 ਲਾਭਪਾਤਰੀਆਂ ਨੂੰ ਵੰਡੇ ਗਏ 2.88 ਲੱਖ ਰੁਪਏ ਦੇ ਸਹਾਇਕ ਉਪਕਰਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਸਤੰਬਰ:
ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਆਰਟੀਫੀਸ਼ਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ (ਐਲੀਮਕੋ) ਦੇ ਸਹਿਯੋਗ ਨਾਲ ਦਿਵਿਆਂਗਾਂ ਦੀ ਸਹਾਇਤਾ ਲਈ ਇੱਕ ਵਿਸ਼ੇਸ਼ ਕੈਂਪ (ਏਡੀਆਈਪੀ) ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਆਪਣੇ ਕਿਸਮ ਦਾ ਪਹਿਲਾ ਕੈਂਪ ਹੈ, ਜਿਸ ਵਿੱਚ ਸਰੀਰਕ ਤੌਰ ’ਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਸਹਾਇਕ ਉਪਕਰਨ ਪ੍ਰਦਾਨ ਕੀਤੇ ਗਏ। ਮੁਹਾਲੀ ਜ਼ਿਲ੍ਹੇ ਦੇ ਕੁੱਲ 38 ਲਾਭਪਾਤਰੀਆਂ ਨੂੰ 2 ਲੱਖ 88 ਹਜ਼ਾਰ ਦੀ ਲਾਗਤ ਨਾਲ 60 ਵੱਖ-ਵੱਖ ਸਹਾਇਕ ਉਪਕਰਨ ਪ੍ਰਦਾਨ ਕੀਤੇ ਗਏ ਹਨ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ।
ਸ੍ਰੀਮਤੀ ਜੈਨ ਨੇ ਦੱਸਿਆ ਕਿ ਵੰਡੇ ਗਏ ਉਪਕਰਨਾਂ ਵਿੱਚ 12 ਟ੍ਰਾਈਸਾਈਕਲ, 6 ਵ੍ਹੀਲ ਚੇਅਰ, 1 ਸੇਰੇਬਲ ਪਲਸੀ (ਸੀਪੀ) ਚੇਅਰ, 10 ਫੌੜ੍ਹੀਆਂ, 2 ਵਾਕਿੰਗ ਸਟਿਕਸ, 156 ਵਾਧੂ ਬੈਟਰੀਆਂ ਸਮੇਤ 26 ਸੁਣਨ ਵਾਲੀਆਂ ਮਸ਼ੀਨਾਂ, 1 ਸਮਾਰਟ ਕੇਨ ਅਤੇ 02 ਵੱਡੀ ਕੂਹਣੀ ਫੌੜ੍ਹੀਆਂ ਸ਼ਾਮਲ ਹਨ। ਉਨ੍ਹਾਂ ਨੇ ਦਿਵਿਆਂਗਾਂ ਨੂੰ ਅਪਾਹਜਤਾ ਤੋਂ ਉੱਪਰ ਉੱਠਣ, ਸਕਾਰਾਤਮਿਕ ਰਵੱਈਆ ਅਪਣਾਉਣ ਅਤੇ ਖ਼ੁਸ਼-ਮਿਜ਼ਾਜ ਜ਼ਿੰਦਗੀ ਜਿਊਣ ਲਈ ਪ੍ਰੇਰਦਿਆਂ ਕਿਹਾ ਕਿ ਸਹਾਇਕ ਉਪਕਰਨ ਲੋੜਵੰਦਾਂ ਦੀਆਂ ਸਰੀਰਕ ਅੌਕੜਾਂ ਨੂੰ ਦੂਰ ਕਰਨ ਅਤੇ ਆਤਮ-ਵਿਸ਼ਵਾਸ ਵਧਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਏਡੀਸੀ ਨੇ ਕਿਹਾ ਕਿ ਭਵਿੱਖ ਵਿੱਚ ਸਹਾਇਕ ਉਪਕਰਨਾਂ ਦੀ ਵੰਡ ਲਈ ਅਜਿਹੇ ਹੋਰ ਕੈਂਪ ਲਗਾਏ ਜਾਣਗੇ।
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਕਮਲੇਸ਼ ਕੌਸ਼ਲ ਨੇ ਦੱਸਿਆ ਕਿ ਬਾਕੀ ਲੋੜਵੰਦ ਵਿਅਕਤੀਆਂ ਨੂੰ ਇਹ ਉਪਕਰਨ ਪੜਾਅਵਾਰ ਢੰਗ ਨਾਲ ਜਲਦੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਸਮਾਜਿਕ ਦੂਰੀ ਸਬੰਧੀ ਪ੍ਰੋਟੋਕਾਲ ਦਾ ਸਖ਼ਤੀ ਨਾਲ ਪਾਲਣ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…