Share on Facebook Share on Twitter Share on Google+ Share on Pinterest Share on Linkedin ਸਰਾਓ ਹੋਟਲ ਮੁਹਾਲੀ ਵਿੱਚ ਵਪਾਰੀਆਂ ਨੂੰ ਜੀਐਸਟੀ ਬਾਰੇ ਜਾਣਕਾਰੀ ਦੇਣ ਲਈ ਲਗਾਇਆ ਵਿਸ਼ੇਸ਼ ਕੈਂਪ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ: ਵਪਾਰ ਮੰਡਲ ਮੁਹਾਲੀ ਵੱਲੋਂ ਅੱਜ ਸਥਾਨਕ ਫੇਜ਼ 10 ਵਿੱਚ ਸਥਿਤ ਸਰਾਓ ਹੋਟਲ ਵਿੱਚ ਸ਼ਹਿਰ ਦੇ ਵਪਾਰੀਆਂ ਨੂੰ ਜੀਐਸਟੀ ਬਾਰੇ ਪੂਰੀ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕਰ ਤੇ ਆਬਕਾਰੀ ਵਿਭਾਗ ਅਤੇ ਜਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਦੇ ਸਹਿਯਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਵਿਭਾਗ ਦੇ ਅਧਿਕਾਰੀਆਂ ਵਲੋੱ ਹਾਜਿਰ ਵਪਾਰੀਆਂ ਨੂੰ ਜੀ ਐਸ ਟੀ ਬਾਰੇ ਵੱਖ ਵੰਖ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਵਪਾਰੀਆਂ ਦੀਆਂ ਸ਼ੰਕਾਵਾਂ ਦਾ ਨਿਵਾਰਣ ਕੀਤਾ ਗਿਆ। ਵਪਾਰ ਮੰਡਲ ਦੇ ਪ੍ਰਧਾਨ ਕੁਲਵੰਤ ਸਿੰਘ ਚੌਧਰੀ ਅਤੇ ਚੇਅਰਮੈਨ ਸ਼ੀਤਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਜਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਦੀ ਟੀਮ ਵੀ ਹਾਜਿਰ ਸੀ ਜਿਸ ਵੱਲੋਂ ਜੀਐਸਟੀ ਬਾਰੇ ਕਾਨੂੰਨੀ ਪੱਖ ਉਜਾਗਰ ਕੀਤਾ ਗਿਆ ਅਤੇ ਵਪਾਰੀਆਂ ਨੂੰ ਉਹਨਾਂ ਦੇ ਹੱਕਾਂ ਬਰੇ ਜਾਣੂ ਕਰਵਾਇਆ ਗਿਆ। ਐਸੋਸੀਏਸ਼ਨ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਵਪਾਰ ਮੰਡਲ ਵੱਲੋਂ 16 ਮਈ ਨੂੰ ਵੀ ਉਦਯੋਗਿਕ ਖੇਤਰ ਫੇਜ਼ 7 ਵਿੱਚ ਸਥਿਤ ਐਮਅਈਏ ਭਵਨ ਵਿੱਚ ਅਜਿਹਾ ਹੀ ਇੱਕ ਹੋਰ ਕੈਂਪ ਲਗਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ