nabaz-e-punjab.com

ਸਜਾ ਵਿਰੁੱਧ ਅਪੀਲ ਦਾਇਰ ਕਰਨ ਵਾਲੇ ਕੈਦੀਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

ਨਬਜ਼-ਏ-ਪੰਜਾਬ, ਮੁਹਾਲੀ, 1 ਜੁਲਾਈ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵੱਲੋਂ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਤਹਿਤ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਜ਼ਿਲ੍ਹਾ ਮੁਹਾਲੀ ਨਾਲ ਸਬੰਧਤ ਉਨ੍ਹਾਂ ਕੈਦੀਆਂ ਦੀ ਸ਼ਨਾਖ਼ਤ ਕੀਤੀ ਜਾਵੇਗੀ, ਜਿਨ੍ਹਾਂ ਨੇ ਸਜ਼ਾਵਾਂ ਵਿਰੁੱਧ ਕਿਸੇ ਕਾਰਨ ਕਰਕੇ ਉੱਚ ਅਦਾਲਤ ਵਿੱਚ ਕੋਈ ਅਪੀਲ ਨਹੀਂ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਹ ਮੁਹਿੰਮ 31 ਜੁਲਾਈ ਤੱਕ ਜਾਰੀ ਰਹੇਗੀ।
ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ, ਪੈਨਲ ਦੇ ਵਕੀਲ ਅਤੇ ਪੈਰਾ ਲੀਗਲ ਵਲੰਟੀਅਰਾਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਮਿਲ ਕੇ ਉਨ੍ਹਾਂ ਕੈਦੀਆਂ ਦੀ ਸ਼ਨਾਖ਼ਤ ਕਰਨਗੇ, ਜਿਹੜੇ ਸਜ਼ਾ ਦੇ ਵਿਰੁੱਧ ਉੱਚ ਅਦਾਲਤਾਂ ਵਿੱਚ ਅਪੀਲ ਦਾਇਰ ਕਰਨੀ ਚਾਹੁੰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕੈਦੀਆਂ, ਹਵਾਲਾਤੀਆਂ ਅਤੇ ਹਰ ਉਸ ਵਿਅਕਤੀ ਨੂੰ, ਜੋ ਆਰਥਿਕ ਜਾਂ ਕਿਸੇ ਹੋਰ ਕਾਰਨ ਕਰਕੇ ਵਕੀਲ ਦੀ ਫੀਸ ਅਦਾ ਨਹੀਂ ਕਰ ਸਕਦਾ, ਉਸ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਲਈ ਵਚਨਬੱਧ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …