nabaz-e-punjab.com

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਵਿਸ਼ੇਸ਼ ਦੇਖਭਾਲ ਲਈ ਐਡਵਾਈਜ਼ਰੀ ਜਾਰੀ

ਜਯੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ ਬਜ਼ੁਰਗਾਂ ਅਤੇ ਬਿਰਧ ਨਾਗਰਿਕਾਂ ਦੀ ਵਿਸ਼ੇਸ਼ ਦੇਖਭਾਲ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਕੋਰੋਨਾ ਵਾਇਰਸ ਪ੍ਰਤੀ ਘੱਟ ਪ੍ਰਤੀਰੋਧਕ ਸਕਤੀ ਵਾਲੇ 60 ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ ਅਤੇ ਗੰਭੀਰ ਸਾਹ, ਦਿਲ, ਗੁਰਦੇ ਅਤੇ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤਾਂ ਲਈ ਹੈ। ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਐਡਵਾਈਜ਼ਰੀ ਵਿੱਚ ਬਜ਼ੁਰਗ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਅਤੇ ਕਿਸੇ ਵੀ ਆਉਣ ਵਾਲੇ ਨੂੰ ਨਾ ਮਿਲਣ ਲਈ ਕਿਹਾ ਗਿਆ ਹੈ। ਕੋਈ ਨਾ ਟਾਲਣਯੋਗ ਮੀਟਿੰਗ ਦੀ ਸਥਿਤੀ ਵਿੱਚ 1 ਮੀਟਰ ਦੀ ਦੂਰੀ ਬਣਾਈ ਰੱਖਣੀ ਲਾਜ਼ਮੀ ਹੈ। 40 ਸਕਿੰਟਾਂ ਲਈ ਹੱਥ ਧੋਣੇ ਅਤੇ ਅਲਕੋਹਲ ਆਧਾਰਿਤ ਸੈਨੇਟਾਈਜਰ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਖੰਘ ਜਾਂ ਛਿੱਕ ਹੋਣ ਦੀ ਸਥਿਤੀ ਵਿਚ, ਚਿਹਰੇ ਨੂੰ ਢੱਕਣ ਲਈ ਰੁਮਾਲ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਸਰਕਾਰੀ ਹੈਲਪਲਾਈਨ ਨੰਬਰਾਂ ਦੀ ਸੂਚੀ ਤੁਰੰਤ ਵਰਤੋਂ ਲਈ ਕੋਲ ਰੱਖਣੀ ਚਾਹੀਦੀ ਹੈ ਅਤੇ ਕੋਵਿਡ-19 ਸਬੰਧੀ ਸਹੀ ਜਾਣਕਾਰੀ ਲਈ ਪੰਜਾਬ ਸਰਕਾਰ ਦੁਆਰਾ ਬਣਾਈ ਗਿਆ ਕੋਵਾ ਐਪ ਡਾਊਨਲੋਡ ਕਰਨੀ ਚਾਹੀਦੀ ਹੈ। ਬਜ਼ੁਰਗਾਂ ਨੂੰ ਸਮਾਜਿਕ ਅਤੇ ਧਾਰਮਿਕ ਇਕੱਠਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਤੰਦਰੁਸਤੀ ਅਤੇ ਗਤੀਸ਼ੀਲਤਾ ਬਣਾਈ ਰੱਖਣ ਲਈ, ਉਹ ਘਰ ਵਿਚ ਹਲਕੇ ਅਭਿਆਸ ਅਤੇ ਯੋਗਾ ਕਰਨ ਬਾਰੇ ਵਿਚਾਰ ਕਰ ਸਕਦੇ ਹਨ। ਖਾਣੇ ਸਬੰਧੀ, ਬਜ਼ੁਰਗਾਂ ਨੂੰ ਘਰ ਵਿੱਚ ਪਕਾਏ ਹੋਏ ਗਰਮ ਭੋਜਨ ਦੇ ਨਾਲ ਪ੍ਰਤੀਰੋਧਕ ਸ਼ਕਤੀ ਵਧਾਉਣ ਲਈ ਤਾਜ਼ਾ ਜੂਸ ਲੈਣਾ ਚਾਹੀਦਾ ਹੈ ਅਤੇ ਬਾਰ ਬਾਰ ਪਾਣੀ ਪੀਣਾ ਚਾਹੀਦਾ ਹੈ। ਉਨ੍ਹਾਂ ਨੂੰ ਸਿਰਫ਼ ਆਪਣੇ ਡਾਕਟਰਾਂ ਦੁਆਰਾ ਦਿੱਤੀ ਦਵਾਈ ਹੀ ਲੈਣੀ ਚਾਹੀਦੀ ਹੈ ਅਤੇ ਜੇ ਉਨ੍ਹਾਂ ਨੂੰ ਬੁਖ਼ਾਰ, ਖੰਘ ਜਾਂ ਸਾਹ ਲੈਣ ਵਿੱਚ ਮੁਸਕਲ ਆਉਂਦੀ ਹੈ ਤਾਂ ਉਨ੍ਹਾਂ ਨੂੰ ਨਜ਼ਦੀਕੀ ਸਿਹਤ ਸੰਭਾਲ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਹ ਡਾਕਟਰ ਤੋਂ ਸਲਾਹ ਲੈਣ ਲਈ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 1800-180-4104 ‘ਤੇ ਸੰਪਰਕ ਕਰ ਸਕਦੇ ਹਨ।
ਬੁਢਾਪੇ ਸਮੇਂ ਦੌਰਾਨ ਮਾਨਸਿਕ ਤੰਦਰੁਸਤੀ ਬਹੁਤ ਮਹੱਤਵ ਰੱਖਦੀ ਹੈ, ਬਜ਼ੁਰਗ ਲੋਕ ਆਪਣੇ ਗੁਆਂਢੀਆਂ ਨਾਲ ਗੱਲਬਾਤ ਕਰ ਸਕਦੇ ਹਨ ਬਸ਼ਰਤੇ ਸਮਾਜਕ ਦੂਰੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੂੰ ਸ਼ੌਕ ਜਿਵੇਂ ਕਿ ਪੇਂਟਿੰਗ, ਸੰਗੀਤ ਸੁਣਨਾ ਅਤੇ ਪੜ੍ਹਨਾ ਵਿਚ ਰੁਚੀ ਪੈਦਾ ਕਰਨੀ ਚਾਹੀਦੀ ਹੈ ਅਤੇ ਇਕੱਲਤਾ ਨੂੰ ਖ਼ਤਮ ਕਰਨ ਲਈ ਤੰਬਾਕੂ, ਸ਼ਰਾਬ ਅਤੇ ਹੋਰ ਨਸ਼ਿਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਬਜ਼ੁਰਗ ਆਪਣੀ ਸਹੀ ਦੇਖਭਾਲ ਨਹੀਂ ਕਰ ਸਕਦੇ, ਇਸ ਲਈ ਦੇਖਭਾਲ ਕਰਨ ਵਾਲਿਆਂ ਦੀ ਭੂਮਿਕਾ ਵੀ ਮਹੱਤਵ ਰੱਖਦੀ ਹੈ। ਦੇਖਭਾਲ ਕਰਨ ਵਾਲਿਆਂ ਦਾ ਬਜ਼ੁਰਗਾਂ ਨਾਲ ਭਾਵਨਾਤਮਕ ਸਬੰਧ ਹੋਣਾ ਚਾਹੀਦਾ ਹੈ ਭਾਵੇਂ ਬਜ਼ੁਰਗ ਮਾੜੇ ਮੂਡ ਵਿਚ ਹਨ। ਦੇਖਭਾਲ ਕਰਨ ਵਾਲਿਆਂ ਨੂੰ ਬਜ਼ੁਰਗਾਂ ਦੀ ਸਹਾਇਤਾ ਕਰਦਿਆਂ ਆਪਣੇ ਆਪ ਨੂੰ ਚੰਗੀ ਤਰ੍ਹਾਂ ਸਾਫ਼ ਰੱਖਣਾ ਚਾਹੀਦਾ ਹੈ ਅਤੇ ਮਾਸਕ ਪਹਿਨਣੇ ਚਾਹੀਦੇ ਹਨ, ਸੈਨੇਟਾਈਜਰ, ਸਾਬਣ ਦੀ ਵਰਤੋਂ ਕਰਨ ਤੋਂ ਇਲਾਵਾ ਅਕਸਰ ਛੂਹੀਆਂ ਜਾਂਦੀਆਂ ਸਤਹਾਂ ਦੀ ਸਫ਼ਾਈ ਕਰਨੀ ਚਾਹੀਦੀ ਹੈ।
ਦੇਖਭਾਲ ਕਰਨ ਵਾਲੇ ਨੂੰ ਬਜ਼ੁਰਗਾਂ ਨੂੰ ਹੱਥ ਧੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ ਅਤੇ ਜੇਕਰ ਬਜ਼ੁਰਗ ਨੂੰ ਬੁਖ਼ਾਰ, ਖਾਂਸੀ ਹੋ ਜਾਂਦੀ ਹੈ, ਭੋਜਨ ਖਾਣਾ ਨਹੀਂ ਚਾਹੁੰਦੇ ਤਾਂ ਲਾਜ਼ਮੀ ਤੌਰ ’ਤੇ ਨਜ਼ਦੀਕੀ ਡਾਕਟਰੀ ਸਹੂਲਤ ਨਾਲ ਸੰਪਰਕ ਕਰਨਾ ਚਾਹੀਦਾ ਹੈ। ਐਡਵਾਈਜ਼ਰੀ ਵਿਚ ਬਿਰਧ ਆਸ਼ਰਮ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਦਵਾਈਆਂ ਦੇ ਲੋੜੀਂਦੀ ਸਟਾਕ ਨੂੰ ਯਕੀਨੀ ਬਣਾਉਣ, ਡਾਕਟਰਾਂ ਦੁਆਰਾ ਬਾਕਾਇਦਾ ਮੁਲਾਕਾਤ ਕਰਨ, ਇਕ ਵੱਖਰੇ ਖੇਤਰ ਨੂੰ ਆਈਸੋਲੇਸ਼ਨ ਵਾਰਡ ਵਜੋਂ ਨਿਸ਼ਚਿਤ ਕਰਨ ਅਤੇ ਬਿਰਧ ਆਸ਼ਰਮਾਂ ਦੇ ਸਾਰੇ ਖੇਤਰਾਂ ਖਾਸ ਕਰਕੇ ਪਖਾਨੇ, ਰਸੋਈ ਦੇ ਨਿਰਮਾਣ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੇ ਨਾਲ, ਜੇ ਕਿਸੇ ਬਜ਼ੁਰਗ ਵਿਅਕਤੀ ਦਾ ਟੈੱਸਟ ਕਰੋਨਾਵਾਇਰਸ ਪਾਜ਼ੇਟਿਵ ਪਾਇਆ ਜਾਂਦਾ ਹੈ ਜਿਸਦਾ ਕਿਸੇ ਨਾਲ ਸੰਪਰਕ ਹੋਇਆ ਸੀ, ਤਾਂ ਇਸ ਮਾਮਲੇ ਦੀ ਰਿਪੋਰਟ ਹੈਲਪਲਾਈਨ ਨੰਬਰ 104 ਅਤੇ ਸਟੇਟ ਕੰਟਰੋਲ ਰੂਮ ਨੰਬਰ 01722920074/08872090029 ‘ਤੇ ਰਿਪੋਰਟ ਕੀਤੀ ਜਾਣੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…