ਗੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਲਈ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਕਾਉਂਟਰ ਸਥਾਪਿਤ

ਘਰ-ਘਰ ਜਾ ਕੇ ਆਮ ਨਾਗਰਿਕਾਂ ਨੂੰ ਸਿਹਤ ਜਾਂਚ ਲਈ ਪ੍ਰੇਰਿਤ ਕਰ ਰਹੇ ਹਨ ਸਿਹਤ ਕਾਮੇ: ਸਿਵਲ ਸਰਜਨ

30 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਸਰਕਾਰੀ ਸਿਹਤ ਸੰਸਥਾ ਵਿੱਚ ਜਾ ਕੇ ਜਾਂਚ ਕਰਵਾਏ: ਸਿਵਲ ਸਰਜਨ

ਨਬਜ਼-ਏ-ਪੰਜਾਬ, ਮੁਹਾਲੀ, 24 ਫਰਵਰੀ:
ਗੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਅਤੇ ਇਲਾਜ ਲਈ ਮੁਹਾਲੀ ਦੇ ਸਰਕਾਰੀ ਹਸਪਤਾਲ ਸਮੇਤ ਸਮੁੱਚੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਕਾਉਂਟਰ ਸਥਾਪਿਤ ਕੀਤੇ ਗਏ ਹਨ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬੀਤੀ 20 ਫਰਵਰੀ ਤੋਂ ਐਨਸੀਡੀ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ 31 ਮਾਰਚ ਤੱਕ ਚੱਲੇਗੀ। ਇਸ ਦੌਰਾਨ ਆਯੂਸ਼ਮਾਨ ਅਰੋਗਿਆ ਕੇਂਦਰਾਂ ਅਤੇ ਹੋਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਵਿੱਚ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਅੰਦਰ ਗੈਰ-ਸੰਚਾਰੀ ਬੀਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਸ਼ੂਗਰ, ਆਮ ਕੈਂਸਰ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਡਾ. ਜੈਨ ਨੇ ਦੱਸਿਆ ਕਿ ਨਾਗਰਿਕਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕਾਉਂਟਰ ਸਥਾਪਿਤ ਕੀਤੇ ਗਏ ਹਨ ਤਾਂ ਜੋ 30 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਆਪਣੀ ਜਾਂਚ ਕਰਵਾ ਸਕਣ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਸਮੇਤ ਐਸਐਮਓਜ਼ ਇਸ ਮੁਹਿੰਮ ਦੀ ਖ਼ੁਦ ਨਿਗਰਾਨੀ ਕਰ ਰਹੇ ਹਨ। ਇਸ ਮੁਹਿੰਮ ਵਿੱਚ ਪੇਂਡੂ, ਸਿਹਤ, ਸਫ਼ਾਈ ਅਤੇ ਖ਼ੁਰਾਕ ਕਮੇਟੀਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਪਿੰਡ-ਪਿੰਡ ਬਣੀਆਂ ਕਮੇਟੀਆਂ ਲੋਕਾਂ ਨੂੰ ਜਾਂਚ ਕਰਾਉਣ ਲਈ ਪ੍ਰੇਰ ਰਹੀਆਂ ਹਨ। ਇਸ ਤੋਂ ਇਲਾਵਾ ਆਸ਼ਾ ਵਰਕਰ ਅਤੇ ਸਿਹਤ ਕਾਮੇ ਵੀ ਘਰ-ਘਰ ਜਾ ਕੇ ਜਾਗਰੂਕਤਾ ਦਾ ਹੋਕਾ ਦੇ ਰਹੇ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਗੈਰ-ਸੰਚਾਰੀ ਬੀਮਾਰੀਆਂ ਆਮ ਤੌਰ ’ਤੇ ਲੰਮੀ ਮਿਆਦ ਵਾਲੀਆਂ ਬੀਮਾਰੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਠੀਕ ਹੋਣ ਵਿੱਚ ਸਮਾਂ ਲਗਦਾ ਹੈ। ਇਨ੍ਹਾਂ ਬੀਮਾਰੀਆਂ ਵਿੱਚ ਮੁੱਖ ਤੌਰ ’ਤੇ ਦਿਲ ਦਾ ਦੌਰਾ, ਕੈਂਸਰ, ਸਾਹ ਦੀਆਂ ਬੀਮਾਰੀਆਂ, ਸ਼ੱਕਰ ਰੋਗ, ਅਸਥਮਾ ਸ਼ਾਮਲ ਹਨ। ਇਨ੍ਹਾਂ ਬੀਮਾਰੀਆਂ ਦੀ ਲਗਾਤਾਰ ਅਤੇ ਸਮਾਂਬੱਧ ਜਾਂਚ ਜ਼ਰੂਰੀ ਹੈ ਕਿਉਂਕਿ ਕਈ ਵਾਰ ਜਾਂਚ ਨਾ ਹੋਣ ਕਾਰਨ ਬੀਮਾਰੀ ਗੰਭੀਰ ਰੂਪ ਅਖ਼ਤਿਆਰ ਕਰ ਲੈਂਦੀ ਹੈ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ-104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਟਰੈਵਲ ਏਜੰਟਾਂ ਦੀ ਵੈਰੀਫਿਕੇਸ਼ਨ ਲਈ ਵਿਸ਼ੇਸ਼ ਮੁਹਿੰਮ ਵਿੱਢੀ

ਮੁਹਾਲੀ ਪੁਲੀਸ ਨੇ ਟਰੈਵਲ ਏਜੰਟਾਂ ਦੀ ਵੈਰੀਫਿਕੇਸ਼ਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਨਬਜ਼-ਏ-ਪੰਜਾਬ, ਮੁਹਾਲੀ, 24 ਫ…