ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ: ਪੋਲਿੰਗ ਬੂਥਾਂ ਦੀ ਰੈਸਨੇਲਾਈਜ਼ੇਸ਼ਨ ਬਾਰੇ ਕੀਤੀ ਚਰਚਾ

ਖਰੜ ਵਿੱਚ 10 ਪੋਲਿੰਗ ਬੂਥ ਘਟਾਏ, ਰਾਜਸੀ ਪਾਰਟੀਆਂ ਤੋਂ ਦੋ ਦਿਨਾਂ ਵਿੱਚ ਦਾਅਵਾ ਤੇ ਇਤਰਾਜ਼ ਮੰਗੇ

ਮੁਹਾਲੀ, ਖਰੜ ਤੇ ਡੇਰਾਬੱਸੀ ਵਿੱਚ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਵੀ ਬਦਲੀਆਂ

ਨਬਜ਼-ਏ-ਪੰਜਾਬ, ਮੁਹਾਲੀ, 6 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ 2023 ਦੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਮੁਹਾਲੀ ਜ਼ਿਲ੍ਹੇ ਅਧੀਨ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸਨੇਲਾਈਜ਼ੇਸ਼ਨ ਸਬੰਧੀ ਅੱਜ ਇੱਥੇ ਮੁਹਾਲੀ ਦੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਬੂਥ ’ਤੇ 1500 ਤੋਂ ਵੱਧ ਵੋਟਰ ਨਹੀਂ ਹੋਣ ਚਾਹੀਦੇ।
ਏਡੀਸੀ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ ਖਰੜ ਵਿੱਚ 10 ਪੋਲਿੰਗ ਬੂਥ ਘਟਾਏ ਗਏ ਹਨ ਅਤੇ ਤਿੰਨੇ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਵੀ ਤਬਦੀਲ ਕੀਤੀਆਂ ਗਈਆਂ ਹਨ। ਮੀਟਿੰਗ ਦੌਰਾਨ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਖਰੜ ਵਿੱਚ ਘਟਾਏ ਗਏ ਪੋਲਿੰਗ ਬੂਥਾਂ ਦੀ ਤਜਵੀਜ਼ ਦੀ ਕਾਪੀ ਅਤੇ ਵੋਟਰ ਸੂਚੀ ਸਾਲ 2024 ਦੇ ਪ੍ਰੋਗਰਾਮ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ। ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਬੂਥਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ਼ ਦੋ ਦਿਨਾਂ ਵਿੱਚ ਦੇਣ ਦੀ ਅਪੀਲ ਕੀਤੀ ਗਈ।
ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ਤੋਂ ਆਪੋ-ਆਪਣਾ ਬੀਐਲਏ ਲਗਾਉਣ ਲਈ ਵੀ ਕਿਹਾ ਗਿਆ। ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਨਵੀਂ ਵੋਟ ਬਣਾਉਣ, ਵੋਟ ਕੱਟਣ, ਵੋਟ ਦੀ ਦਰੁਸਤੀ/ਸ਼ਿਫ਼ਟਿੰਗ/ਦਿਵਿਆਂਗ ਮਾਰਕਿੰਗ/ਡੁਪਲੀਕੇਟ ਵੋਟਰਾਂ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ https://voters.eci.gov.in ਅਤੇ Voter help line app ’ਤੇ ਫਾਰਮ ਭਰਿਆ ਜਾਵੇ। ਰਾਜਸੀ ਪਾਰਟੀਆਂ ਦੇ ਅਧਿਕਾਰਤ ਨੁਮਾਇੰਦਿਆਂ ਨੂੰ ਅਪੀਲ ਬੇਨਤੀ ਕੀਤੀ ਗਈ ਕਿ ਉਹ ਆਪਣੀ ਪਾਰਟੀ ਦੇ ਵਰਕਰਾਂ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੀ ਸੋਸ਼ਲ ਮੀਡੀਆ ਵੈਬ ਸਾਈਟਸ ਨੂੰ ਸ਼ੇਅਰ ਕੀਤਾ ਜਾਵੇ ਅਤੇ ਹੋਰ ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 3 ਮਈ: ਇੱਥੋਂ ਦੇ ਇਤਿਹਾਸ…