Nabaz-e-punjab.com

ਸਿੱਖਿਆ ਵਿਭਾਗ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਸੇਵਾਮੁਕਤ ਹੋਏ ਸਕੂਲ ਮੁਖੀਆਂ ਤੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

ਸਿੱਖਿਆ ਸਕੱਤਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਵਿੱਚ ਸਹਿਯੋਗ ਦੇਣਾ ਜਾਰੀ ਰੱਖਣ ਲਈ ਕੀਤਾ ਉਤਸ਼ਾਹਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ’ਚੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਸੇਵਾਮੁਕਤ ਹੋਏ ਪ੍ਰਿੰਸੀਪਲਾਂ, ਮੁਖ ਅਧਿਆਪਕਾਂ, ਲੈਕਚਰਾਰਾਂ, ਮਾਸਟਰਾਂ/ਮਿਸਟ੍ਰੈਸਾਂ, ਸੈਂਟਰ ਹੈੱਡ ਟੀਚਰਾਂ, ਹੈੱਡ ਟੀਚਰਾਂ, ਪ੍ਰਾਇਮਰੀ ਅਧਿਆਪਕਾਂ, ਆਰਟ ਐਂਡ ਕਰਾਫਟ ਟੀਚਰਾਂ, ਪੀਟੀਆਈ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਅੱਜ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਵਿੱਚ ਇਕ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਡੀਪੀਆਈ ਇੰਦਰਜੀਤ ਸਿੰਘ ਨੇ ਸੇਵਾਮੁਕਤ ਹੋਏ 100 ਦੇ ਕਰੀਬ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਰਕਾਰੀ ਨੌਕਰੀ ਤੋਂ ਸੇਵਾਮੁਕਤ ਹੋਣਾ ਕਿਸੇ ਵੀ ਕਰਮਚਾਰੀ ਲਈ ਬਹੁਤ ਮਾਣ ਦੀ ਗੱਲ ਹੁੰਦੀ ਹੈ। ਸਾਲਾਂਬੱਧੀ ਕੀਤੀ ਵਿਭਾਗ ਦੀ ਸੇਵਾ ਅਤੇ ਵਿਦਿਆਰਥੀਆਂ ਨੂੰ ਦਿੱਤੀ ਸਿੱਖਿਆ ਦੇ ਬਿਹਤਰੀਨ ਪ੍ਰਦਰਸ਼ਨ ਕਾਰਨ ਸਿੱਖਿਆ ਵਿਭਾਗ ਵੱਲੋਂ ਪ੍ਰਸੰਸਾ ਪੱਤਰ ਦੇਣ ਦਾ ਫੈਸਲਾ ਲਿਆ ਗਿਆ ਹੈ। ਸਕੂਲਾਂ ਵਿੱਚ ਚਲ ਰਹੇ ਬਹੁਤ ਵਧੀਆ ਕੰਮ ਅਧਿਆਪਕਾਂ ਤੇ ਸਕੂਲ ਮੁਖੀਆਂ ਵੱਲੋਂ ਸਮਾਜ ਸੇਵੀ ਸੰਗਠਨਾਂ ਅਤੇ ਇਲਾਕੇ ਦੇ ਮੋਹਤਬਰਾਂ ਨਾਲ ਮਿਲ ਕੇ ਕੀਤਾ ਜਾ ਰਿਹਾ ਉੱਦਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸੇਵਾਮੁਕਤ ਹੋਣ ਉਪਰੰਤ ਅਧਿਆਪਕ ਆਪਣੇ ਸਕੂਲਾਂ ਦੀ ਬਿਹਤਰੀ ਲਈ ਸਹਿਯੋਗ ਦਿੰਦੇ ਰਹਿਣ।
ਇਸ ਮੌਕੇ ਸਹਾਇਕ ਡਾਇਰੈਕਟਰ (ਟਰੇਨਿੰਗਾਂ) ਡਾ. ਜਰਨੈਲ ਸਿੰਘ ਕਾਲੇਕੇ ਅਤੇ ਸੰਜੀਵ ਭੂਸ਼ਣ ਨੇ ਵੀ ਸੇਵਾਮੁਕਤ ਹੋਏ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੇਵਾਮੁਕਤ ਅਧਿਆਪਕ ਹਰਬੰਸ ਲਾਲ ਅਤੇ ਨਰੇਸ਼ ਕੁਮਾਰ ਕੋਹਲੀ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਦਿੱਤਾ ਸਨਮਾਨ ਬਹੁਤ ਵਧੀਆ ਕਦਮ ਹੈ। ਅਜਿਹਾ ਕਰਨ ਨਾਲ ਬਾਕੀ ਅਧਿਆਪਕਾਂ ਨੂੰ ਵੀ ਭਵਿੱਖ ਵਿੱਚ ਪ੍ਰਗਤੀਸ਼ੀਲ ਕਾਰਜ ਕਰਨ ਲਈ ਉਤਸ਼ਾਹ ਮਿਲੇਗਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…