ਵਿਸ਼ੇਸ਼ ਡੀਜੀਪੀ ਨੇ ਰੂਪਨਗਰ ਰੇਂਜ ਦੇ ਡੀਆਈਜੀ ਤੇ ਤਿੰਨ ਜ਼ਿਲ੍ਹਿਆਂ ਦੇ ਪੁਲੀਸ ਅਫ਼ਸਰਾਂ ਨਾਲ ਕੀਤੀ ਮੀਟਿੰਗ

ਜੁਰਮ ਨੂੰ ਠੱਲ੍ਹ ਪਾਉਣ ਅਤੇ ਲੰਬਿਤ ਪਰਚਿਆਂ ਦਾ ਛੇਤੀ ਨਿਪਟਾਰਾ ਕਰਨ ਦੇ ਆਦੇਸ਼ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 20 ਫਰਵਰੀ:
ਪੰਜਾਬ ਦੇ ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਅੱਜ ਮੁਹਾਲੀ ਵਿਖੇ ਜ਼ਿਲ੍ਹਾ ਪੁਲੀਸ ਹੈੱਡਕਵਾਟਰ ’ਤੇ ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਸਮੇਤ ਤਿੰਨ ਜ਼ਿਲ੍ਹਿਆਂ ਦੇ ਪੁਲੀਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਜਿਸ ਵਿੱਚ ਰੂਪਨਗਰ ਦੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ, ਫ਼ਤਹਿਗੜ੍ਹ ਸਾਹਿਬ ਦੀ ਐੱਸਐੱਸਪੀ ਸ੍ਰੀਮਤੀ ਰਵਜੋਤ ਗਰੇਵਾਲ, ਮੁਹਾਲੀ ਦੇ ਐਸਪੀ ਸਿਟੀ ਹਰਬੀਰ ਸਿੰਘ ਅਟਵਾਲ ਸਮੇਤ ਹੋਰਨਾਂ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਪੰਜਾਬ ਪੁਲੀਸ ਦੇ ਪਿਛਲੇ ਇੱਕ ਸਾਲ ਤੋਂ ਲੰਬਿਤ ਕੇਸਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸੂਬੇ ਭਰ ਵਿੱਚ ਜਾਂਚ ਅਧੀਨ ਲੰਬਿਤ ਪਰਚਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਅਤੇ ਇਸ ਸਬੰਧੀ ਵਿਸ਼ੇਸ਼ ਜਾਂਚ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਮੇਤ ਜੁਰਮ ਨੂੰ ਠੱਲ੍ਹ ਪਾਉਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕੀਤੀ।

ਮੀਟਿੰਗ ਦੌਰਾਨ ਵਿਸ਼ੇਸ਼ ਡੀਜੀਪੀ ਨੇ ਵੱਖ-ਵੱਖ ਥਾਣਿਆਂ ਵਿੱਚ ਦਰਜ ਐਫ਼ਆਈਆਰਜ਼ ਦੇ ਨਿਪਟਾਰੇ ਵਿੱਚ ਦੇਰੀ ਦਾ ਕਾਰਨ ਬਣਨ ਵਾਲੀਆਂ ਮੁੱਖ ਰੁਕਾਵਟਾਂ ਦੀ ਪਛਾਣ ਕਰਨ ਅਤੇ ਲੰਬਿਤ ਜਾਂਚਾਂ ਦੀ ਵਿਆਪਕ ਸਮੀਖਿਆ ਕੀਤੀ। ਉਨ੍ਹਾਂ ਨੇ ਪਿਛਲੇ ਲੰਮੇ ਸਮੇਂ ਤੋਂ ਪੈਂਡਿੰਗ ਕੇਸਾਂ ਨੂੰ ਜਲਦੀ ਨਿਪਟਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀ ਸਿੱਧੀ ਨਿਗਰਾਨੀ ਹੇਠ ਵਿਸ਼ੇਸ਼ ਮੁਹਿੰਮ ਖਾਸ ਤੌਰ ’ਤੇ ਸਾਲ ਤੋਂ ਵੱਧ ਸਮੇਂ ਤੋਂ ਲੰਬਿਤ ਮਾਮਲਿਆਂ ਵਿੱਚ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਮੁਹਿੰਮ ਸਬੰਧੀ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲੀਸ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾ ਰਿਹਾ ਹੈ ਅਤੇ ਜੁਆਬਦੇਹੀ ਤੇਅ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਤੇ ਆਸਪਾਸ ਖੇਤਰ ਵਿੱਚ ਰਾਸ਼ਨ ਡਿੱਪੂਆਂ ਦੀ ਅਚਨਚੇਤ ਚੈਕਿੰਗ

ਮੁਹਾਲੀ ਤੇ ਆਸਪਾਸ ਖੇਤਰ ਵਿੱਚ ਰਾਸ਼ਨ ਡਿੱਪੂਆਂ ਦੀ ਅਚਨਚੇਤ ਚੈਕਿੰਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕਾਂ ਬਾਰ…