Share on Facebook Share on Twitter Share on Google+ Share on Pinterest Share on Linkedin ਮਾਰਕਫੈੱਡ ਐਗਰੋ ਕੈਮੀਕਲਜ਼ ਮੁਹਾਲੀ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਨਵੰਬਰ: ਪੰਜਾਬ ਸਰਕਾਰ ਦੇ ਅਦਾਰੇ ਮਾਰਕਫੈੱਡ ਐਗਰੋ ਕੈਮੀਕਲਜ ਮੁਹਾਲੀ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਦਿਨ ਭਰ ਗੁਰਬਾਣੀ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮਾਰਕਫੈੱਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ ਨੇ ਵੀ ਹਾਜ਼ਰੀ ਭਰੀ ਅਤੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਨੇ ਸਾਂਝੀਵਾਲਤ ਦੇ ਸੁਨੇਹੇ ਨੂੰ ਘਰ ਘਰ ਪਹੁੰਚਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨੀ ਫ਼ਲਸਫ਼ੇ ’ਤੇ ਚਾਨਣਾ ਪਾਉਂਦਿਆਂ ਸਮੁੱਚੀ ਮਨੁੱਖਤਾ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉੱਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਮਾਰਕਫੈਡ ਦੇ ਸੀਨੀਅਰ ਮੈਨੇਜਰ ਐਮਪੀਐਸ ਬਰਾੜ, ਸਾਬਕਾ ਡੀਜੀਐਮ ਚੰਦਰ ਮਨੀ ਸ਼ਰਮਾ, ਸਾਬਕਾ ਡੀਜੀਐਮ ਰਾਜ ਕੁਮਾਰ, ਡੀਜੀਐਮ ਸੰਜੀਵ ਕੁਮਾਰ ਝਾਅ, ਸਰਬਜੀਤ ਸਿੰਘ ਬਾਜਵਾ, ਸ੍ਰੀਮਤੀ ਦਮਨਪ੍ਰੀਤ ਕੌਰ ਉੱਚ ਲੇਖਾ ਅਫ਼ਸਰ, ਰਵਿੰਦਰ ਸ਼ਰਮਾ, ਰਾਜੇਸ਼ ਕੁਮਾਰ ਜਿੰਦਲ, ਸਰਬਜੀਤ ਸਿੰਘ, ਸ੍ਰੀਮਤੀ ਕੁਲਪ੍ਰੀਤ ਕੌਰ (ਕੁਆਲਿਟੀ ਕੰਟਰੋਲਰ) ਅਤੇ ਸਮੂਹ ਸਟਾਫ਼ ਅਤੇ ਵਰਕਰਾਂ ਵੱਲੋਂ ਸੇਵਾ ਨਿਭਾਈ ਗਈ। ਇਸ ਮੌਕੇ ਦਰਜਾ ਚਾਰ ਮੁਲਾਜ਼ਮਾਂ ਨੂੰ ਗਰਮ ਕੱਪੜੇ ਦਿੱਤੇ ਗਏ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ