Nabaz-e-punjab.com

ਨਾਨਕਸ਼ਾਹੀ ਸੰਮਤ ਦੇ 552ਵੇਂ ਸਾਲ ਦੇ ਆਗਮਨ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਇੱਥੋਂ ਦੇ ਫੇਜ਼-5 ਸਥਿਤ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿੱਚ ਨਾਨਕਸ਼ਾਹੀ ਸੰਮਤ ਦੇ 552ਵੇਂ ਸਾਲ ਦੇ ਆਗਮਨ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦੇ ਹਜ਼ੂਰੀ ਰਾਗੀ ਜਥੇ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਉਦਾਸੀਆਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਗਿਆਨੀ ਸਤਵਿੰਦਰ ਸਿੰਘ ਫਰਵਲੀ ਵਾਲੇ, ਭਾਈ ਪ੍ਰਤਾਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਫੇਜ਼-5, ਭਾਈ ਫਤਹਿ ਸਿੰਘ ਅਤੇ ਹੋਰਨਾਂ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਸਿੱਧੂ, ਮੀਤ ਪ੍ਰਧਾਨ ਮਲਕੀਤ ਸਿੰਘ, ਸਕੱਤਰ ਕਿਰਪਾਲ ਸਿੰਘ, ਸੰਯੁਕਤ ਸਕੱਤਰ ਨਿਰਪਜੀਤ ਸਿੰਘ, ਕੈਸ਼ੀਅਰ ਰਜਿੰਦਰ ਸਿੰਘ ਅਤੇ ਇਲਾਕੇ ਦੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੀ ਸਮਾਪਤੀ ’ਤੇ ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਦਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…