ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ, ਮੁਹਾਲੀ, 6 ਫਰਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਕੌਮ ਦੀ ਸਤਿਕਾਰਤ ਹਸਤੀ ਬੀਬੀ ਭਾਨੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਪ੍ਰਵੀਨ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬੀਬੀ ਭਾਨੀ ਦਾ ਪੂਰਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਜਤਿੰਦਰ ਸਿੰਘ ਪ੍ਰਚਾਰਕ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਬੀਬੀ ਭਾਨੀ ਨੂੰ ਸ੍ਰੀ ਗੁਰੂ ਅਮਰਦਾਸ ਦੀ ਸਪੁੱਤਰੀ, ਗੁਰੂ ਅਰਜਨ ਦੇਵ ਦੀ ਮਾਤਾ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਦਾਦੀ ਹੋਣ ਦਾ ਮਾਣ ਪ੍ਰਾਪਤ ਹੋਣ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਅਮਰਜੀਤ ਸਿੰਘ ਖਾਲਸਾ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਮਨਦੀਪ ਸਿੰਘ ਦਮਦਮੀ ਟਕਸਾਲ, ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ, ਅਕਾਲ ਕਵੀਸ਼ਰੀ ਜਥਾ, ਭਾਈ ਗੁਰਸੇਵਕ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਦਾ ਲੰਗਰ ਅਤੁੱਟ ਵਰਤਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 12 ਫਰਵਰੀ ਨੂੰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਢਾਡੀ ਜਥੇ, ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…