Share on Facebook Share on Twitter Share on Google+ Share on Pinterest Share on Linkedin ਵਰਲਡ ਬੁੱਕ ਆਫ਼ ਰਿਕਾਰਡਜ਼ ਵੱਲੋਂ ਬ੍ਰਹਮਾਕੁਮਾਰੀ ਭੈਣ ਪ੍ਰੇਮ ਲਤਾ ਦਾ ਵਿਸ਼ੇਸ਼ ਸਨਮਾਨ ਕਰੋਨਾ ਮਹਾਮਾਰੀ ਤੇ ਲੌਕਡਾਊਨ ਦੌਰਾਨ ਮਨੁੱਖਤਾ ਦੀ ਸੇਵਾ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਨਵੰਬਰ: ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ ਵੱਲੋਂ ਕਰੋਨਾ ਮਹਾਮਾਰੀ ਅਤੇ ਲੌਕਡਾਊਨ ਦੌਰਾਨ ਮਨੁੱਖਤਾ ਦੀ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਉਣ ਲਈ ਬ੍ਰਹਮਾਕੁਮਾਰੀ ਰਾਜਯੋਗ ਕੇਂਦਰ ਮੁਹਾਲੀ-ਰੂਪਨਗਰ ਸਰਕਲ ਦੀ ਇੰਚਾਰਜ ਬ੍ਰਹਮਾਕੁਮਾਰੀ ਭੈਣ ਪ੍ਰੇਮਲਤਾ ਨੂੰ ਵਿਸ਼ੇਸ਼ ਸਰਟੀਫਿਕੇਟ ਆਫ਼ ਕਮਿਟਮੈਂਟ ਨਾਲ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਬ੍ਰਹਮਾਕੁਮਾਰੀ ਸੁੱਖ ਸ਼ਾਂਤੀ ਭਵਨ ਫੇਜ਼-7 ਵਿਖੇ ਕਰਵਾਏ ਇੱਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਵਰਲਡ ਬੁੱਕ ਆਫ਼ ਰਿਕਾਰਡਜ਼ ਦੇ ਕੌਮੀ ਸਕੱਤਰ ਡਾ. ਦੀਪਕ ਹਰਕੇ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬ੍ਰਹਮਾਕੁਮਾਰੀ ਪ੍ਰੇਮ ਲਤਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਡਾ. ਦੀਪਕ ਹਰਕੇ ਨੇ ਕਿਹਾ ਕਿ ਬ੍ਰਹਮਾਕੁਮਾਰੀ ਪ੍ਰੇਮਲਤਾ ਨੇ ਕਰੋਨਾ ਮਹਾਮਾਰੀ ਦੌਰਾਨ ਵਿਸ਼ਵ ਸਿਹਤ ਸੰਸਥਾ ਅਤੇ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ, ਖਾਣ ਪੀਣ, ਦਵਾਈਆਂ ਦੇ ਨਾਲ-ਨਾਲ ਰਾਜਯੋਗ ਵੱਲੋਂ ਇਮਯੂਨਿਟੀ ਵਧਾਉਣ ਸਮੇਤ ਹੋਰ ਅਨੇਕਾਂ ਲੋਕਾਂ ਦੀ ਸਹਾਇਤਾ ਕੀਤੀ ਹੈ। ਸਾਬਕਾ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬ੍ਰਹਮਾਕੁਮਾਰੀ ਸੰਸਥਾ ਅਤੇ ਭੈਣ ਪ੍ਰੇਮ ਲਤਾ ਸਮਾਜ ਸੇਵਾ ਲਈ ਪ੍ਰੇਰਨਾ ਦਾ ਸੋਮਾ ਹਨ ਅਤੇ ਉਨ੍ਹਾਂ ਦੇ ਯਤਨਾਂ ਨਾਲ ਅਨੇਕਾਂ ਲੋਕਾਂ ਦੀ ਜਾਨ ਬਚਾਈ ਗਈ ਹੈ। ਇਸ ਮੌਕੇ ਰਾਜਯੋਗ ਕੇਂਦਰ ਰੂਪਨਗਰ ਦੀ ਇੰਚਾਰਜ ਬ੍ਰਹਮਾਕੁਮਾਰੀ ਰਮਾ, ਖਰੜ ਰਾਜਯੋਗ ਕੇਂਦਰਾਂ ਦੀ ਇੰਚਾਰਜ ਬ੍ਰਹਮਾਕੁਮਾਰੀ ਭਾਵਨਾ ਅਤੇ ਨਮਰਤਾ, ਬ੍ਰਹਮਾਕੁਮਾਰੀ ਅਮਨ, ਬ੍ਰਹਮਾਕੁਮਾਰੀ ਰਣਜੀਤ, ਬ੍ਰਹਮਾ ਕੁਮਾਰੀ ਮੀਨਾ, ਬ੍ਰਹਮਾਕੁਮਾਰੀ ਸੁਮਨ ਅਤੇ ਬ੍ਰਹਮਾ ਕੁਮਾਰ ਜਸਬੀਰ ਸਿੰਘ, ਵਿਨੋਦ ਕੁਮਾਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ