Nabaz-e-punjab.com

ਸੀਜੀਸੀ ਕਾਲਜ ਲਾਂਡਰਾਂ ਵਿੱਚ 106 ਫੈਕਲਟੀ ਮੈਂਬਰਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਵਿੱਚ ਅਧਿਆਪਕ ਦਿਵਸ ਮੌਕੇ ਸਾਲਾਨਾ ‘ਯੂਫੋਰੀਆ 2019‘ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ। ਇਸ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ਤੇ ਕਰਵਾਏ ਸੱਭਿਆਚਾਰਕ ਪ੍ਰੋਗਰਾਮ ਨੇ ਅਦਾਰੇ ਨੂੰ ਚਾਰ ਚੰਨ ਲਾਏ। ਜਿਸ ਵਿੱਚ ਹਾਸਰਸ ਨਾਲ ਭਰਪੂਰ ਕਵਿਤਾਵਾਂ, ਅੌਰਤਾਂ ਦੀ ਸ਼ਕਤੀ ਅਤੇ ਮਹੱਤਤਾ ਨੂੰ ਦਰਸਾਉਂਦਾ ਨਾਟਕ, ਪਰੰਪਰਾਗਤ ਨਾਚ ਕਲਾਕ੍ਰਿਤੀਆਂ, ਭਗਤੀ ਦੇ ਗੀਤ ਅਤੇ ਅਜੋਕੇ ਸਮੇਂ ਦੀਆਂ ਧਾਰਮਿਕ ਰੁਕਾਵਟਾਂ ਦਰਸਾਉਂਦੇ ਖਾਸ ਨਾਟਕ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ।ਹੋਟਲ ਪ੍ਰਬੰਧਨ ਅਤੇ ਕੇਟਰਿੰਗ ਟੈਕਨਾਲਾਜੀ ਵਿਭਾਗ ਵੱਲੋਂ ਹੋਸਪਟਾਲਿਟੀ ਦੀਆਂ ਸਾਖਾਵਾਂ ਦਾ ਵਰਣਨ ਕਰਦਿਆਂ ਇੱਕ ਨਾਟਕ ਦੇ ਪੇਸ਼ਕਾਰੀ ਕੀਤੀ ਗਈ ਜਿਸ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਉਪਰੰਤ ਿਵਿਦਆਰਥੀਆਂ ਲਈ ਫੈਸ਼ਨ ਸ਼ੋਅ ਵੀ ਕਰਵਾਇਆ ਗਿਆ ਜਿਸ ਵਿੱਚ ਮਿਸਟਰ ਅਤੇ ਮਿਸ ਯੁਫੋਰੀਆ ਦੀ ਚੋਣ ਕੀਤੀ ਗਈ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਅਧਿਆਪਕ ਦਿਵਸ ਮੌਕੇ ਸੀਜੀਸੀ ਲਾਂਡਰਾ ਦੇ 18 ਅਧਿਆਪਕਾਂ ਨੂੰ ‘ਸਰਬੋਤਮ ਅਧਿਆਪਕ ਐਵਾਰਡ’ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ 88 ਹੋਰ ਅਧਿਆਪਕਾਂ ਨੂੰ ਪੜਾਈ, ਰਿਸਰਚ ਅਤੇ ਨਵੀਨਤਾ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਦੇਣ ਤੇ ਪ੍ਰਸ਼ੰਸਾ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕੀਤਾ। ਇਸ ਦੇ ਨਾਲ ਹੀ 36 ਨਾਨ ਟੀਚਿੰਗ ਸਟਾਫ ਮੈਂਬਰਾਂ ਨੂੰ ਉਨ੍ਹਾਂ ਦੇ ਖੇਤਰ ਵਿੱਚ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਤੇ ਸਰਬੋਤਮ ਵਰਕਰ ਦੇ ਖਿਤਾਬ ਨਾਲ ਨਿਵਾਜਿਆ ਗਿਆ। ਸੀਜੀਸੀ ਗਰੁੱਪ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਸਮੂਹ ਟੀਮ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਸੀਜੀਸੀ ਅਜੋਕੇ ਸਮੇਂ ਵਿੱਚ ਵਰਕਰਾਂ ਦੀ ਪਹਿਲੀ ਪਸੰਦ ਬਣ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕੋਸ਼ਿਸ਼ ਕਰਦੇ ਹਨ ਕਿ ਕੰਮ ਕਰਨ ਵਾਲੇ ਸਥਾਨ ਦਾ ਮਾਹੌਲ ਹਮੇਸ਼ਾ ਵਧੀਆ ਅਤੇ ਖੁਸ਼ਹਾਲ ਰਹੇ ਅਤੇ ਇਸ ਮਕਸਦ ਵਿੱਚ ਸਾਡੇ ਅਦਾਰੇ ਦੇ ਅਧਿਆਪਕਾਂ ਨੇ ਬਹੁਤ ਸਹਿਯੋਗ ਦਿੱਤਾ ਹੈ। ਉਹ ਇੱਕ ਪਰਵਾਰ ਵਾਂਗ ਮਿਲ ਕੇ ਕੰਮ ਕਰਦੇ ਹਨ। ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਸਾਡੇ ਅਧਿਆਪਕ ਇੱਕ ਤਰ੍ਹਾਂ ਨਾਲ ਸਾਡੇ ਅਦਾਰੇ ਦੀ ਰੀੜ ਦੀ ਹੱਡੀ ਹਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…