ਰੋਟਰੀ ਕਲੱਬ ਸਿਲਵਰ ਸਿਟੀ ਵੱਲੋਂ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 7 ਸਤੰਬਰ:
ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸ਼ਲਾਘਾਯੋਗ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਰਜਨੀਸ਼ ਸ਼ਾਸਤਰੀ ਅਤੇ ਸਾਬਕਾ ਜ਼ਿਲ੍ਹਾ ਗਵਰਨਰ ਰਮਨ ਅਨੇਜਾ ਨੇ ਸ਼ਾਸਤਰੀ ਮਾਡਲ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਆਰ ਬਾਲਾ, ਸਟਾਰ ਪਬਲਿਕ ਸਕੂਲ ਮੁਹਾਲੀ ਦੀ ਜਯੋਤੀ ਬਾਲਾ, ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-2 ਦੀ ਰੇਨੂ ਤਿਵਾੜੀ, ਸਰਕਾਰੀ ਮਿਡਲ ਸਕੂਲ ਪਿੰਡ ਰੈਲੀ, ਫਤਹਿਗੜ੍ਹ ਸਾਹਿਬ ਦੀ ਅੰਜੂ ਸ਼ਰਮਾ, ਮੁਹਾਲੀ ਪਬਲਿਕ ਸਕੂਲ ਦੀ ਸਵਿਤਾ ਮਿਸ਼ਰਾ, ਆਈ ਸਕੂਲ ਐਰੋਸਿਟੀ ਦੀ ਪੂਨਮ ਬਾਂਸਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਭੁੱਖੜੀ, ਖਰੜ ਦੇ ਮਨਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਸਹਾਇਕ ਗਵਰਨਰ ਮੋਹਿਤ ਸਿੰਗਲਾ ਨੇ ਰੋਟਰੀ ਕਲੱਬ ਦੇ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਕਲੱਬ ਦੇ ਸਕੱਤਰ ਡਾ. ਗੁਰਪ੍ਰੀਤ ਕੌਰ ਗਿੱਲ ਨੇ ਮਹਿਮਾਨਾਂ ਅਤੇ ਕਲੱਬ ਮੈਂਬਰਾਂ ਦਾ ਸਵਾਗਤ ਕੀਤਾ। ਸਾਬਕਾ ਪ੍ਰਧਾਨ ਏਪੀ ਸਿੰਘ ਨੇ ਕਲੱਬ ਦੀ ਤਰਫ਼ੋਂ ਮੁੱਖ ਮਹਿਮਾਨ ਦਾ ਧੰਨਵਾਦ ਅਤੇ ਸਨਮਾਨ ਕੀਤਾ। ਇਸ ਮੌਕੇ ਕਲੱਬ ਦੇ ਸੰਸਥਾਪਕ ਮੈਂਬਰ ਡਾ. ਅਸ਼ਵਨੀ ਕਾਂਸਲ, ਦੀਪਕ ਸਰਦਾਨਾ, ਚਿਨਮਯ ਅਭੀ, ਬ੍ਰਿਜ ਰਾਜ ਕੌਰ, ਡਾ. ਜਗਦੀਪ ਸਿੰਘ, ਰਾਕੇਸ਼ ਸ਼ਰਮਾ, ਸ਼ੋਭਾ ਕਾਂਸਲ, ਅਭਿਸ਼ੇਕ ਸਿੰਧਵਾਨੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…