ਕਲਾ ਉਤਸਵ ਦੇ ਕੌਮੀ ਪੱਧਰ ਦੇ ਮੁਕਾਬਲੇ ਵਿੱਚ ਅੱਵਲ ਵਿਦਿਆਰਥਣ ਦਾ ਵਿਸ਼ੇਸ਼ ਸਨਮਾਨ

ਬਾਰ੍ਹਵੀਂ ਜਮਾਤ ਦੀ ਅੰਸ਼ੂ ਕੁਮਾਰੀ ਨੇ ਕੌਮੀ ਪੱਧਰ ਦੇ ਕਲਾ ਉਤਸਵ ਮੁਕਾਬਲੇ ’ਚ ਹਾਸਲ ਕੀਤਾ ਪਹਿਲਾ ਇਨਾਮ

ਨਬਜ਼-ਏ-ਪੰਜਾਬ, ਮੁਹਾਲੀ, 15 ਜਨਵਰੀ:
ਨਵੀਂ ਦਿੱਲੀ ਵਿਖੇ ਹੋਏ ਕੌਮੀ ਪੱਧਰ ਦੇ ਕਲਾ ਉਤਸਵ ਮੁਕਾਬਲਿਆਂ ਵਿੱਚ ਸਕੂਲ ਆਫ਼ ਐਮੀਨੈਂਸ ਫੇਜ਼-3ਬੀ1 (ਮੁਹਾਲੀ) ਦੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅੰਸ਼ੂ ਕੁਮਾਰੀ ਨੇ ਮੂਰਤੀ ਕਲਾ ਵਿੱਚ ਪਹਿਲਾ ਇਨਾਮ ਜਿੱਤ ਕੇ ਮੁਹਾਲੀ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਅੰਸ਼ੂ ਕੁਮਾਰੀ ਨੇ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਤੋਂ ਰਾਜ ਪੱਧਰ ’ਤੇ ਜਿੱਤ ਕੇ ਆਏ ਸਾਰੇ ਹੀ ਵਿਦਿਆਰਥੀਆਂ ਨੂੰ ਪਛਾੜ ਕੇ ਇਹ ਪ੍ਰਾਪਤੀ ਹਾਸਲ ਕੀਤੀ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੱੁਗਲ ਨੇ ਦੱਸਿਆ ਕਿ ਅੰਸ਼ੂ ਕੁਮਾਰੀ ਨੇ ਉਕਤ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਭਰ ’ਚੋਂ ਸੋਨੇ ਦਾ ਤਮਗਾ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਲੈਕਚਰਾਰ ਡਾ. ਰਮਿਤ ਵਾਸੂਦੇਵਾ ਅਤੇ ਪ੍ਰਿੰਸੀਪਲ ਸ਼ਲਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅੰਸ਼ੂ ਕੁਮਾਰੀ ਨੇ ਇਹ ਪ੍ਰਾਪਤੀ ਹਾਸਲ ਕੀਤੀ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਦੇਸ਼ ਭਰ ਦੇ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ’ਚੋਂ ਜੇਤੂ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ’ਚੋਂ ਅੰਸ਼ੂ ਕੁਮਾਰੀ ਸਾਰਿਆਂ ਤੋਂ ਮੋਹਰੀ ਰਹੀ ਹੈ।
ਡਾ. ਗਿੰਨੀ ਦੱੁਗਲ ਨੇ ਦੱਸਿਆ ਕਿ ਵਿਦਿਆਰਥਣ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਅੱਜ ਮੁਹਾਲੀ ਫੇਰੀ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸਿੱਖਿਆ ਵਿਭਾਗ ਨੂੰ ਇਸ ਪ੍ਰਾਪਤੀ ਲਈ ਵਧਾਈ ਵੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸੇ ਸਕੂਲ ਦੇ ਵਿਦਿਆਰਥੀ ਸ਼ਰਨਪ੍ਰੀਤ ਸਿੰਘ ਨੇ ਪਿਛਲੇ ਸਾਲ ਹੋਏ ਚਿੱਤਰਕਲਾ ਮੁਕਾਬਲਿਆਂ ਵਿੱਚ ਕੌਮੀ ਪੱਧਰ ’ਤੇ ਦੂਜਾ ਇਨਾਮ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ ਸੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜ. ਪ੍ਰਭਜੋਤ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …