ਵਿਧਾਇਕ ਐਨਕੇ ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਵਿਸ਼ੇਸ਼ ਸਨਮਾਨ

ਮੁਹਾਲੀ ਜ਼ਿਲ੍ਹੇ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਲਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ:
ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਐਨਕੇ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਮੰਡਲ ਦਾ ਲਗਾਤਾਰ ਦੂਜੀ ਵਾਰ ਸੂਬਾ ਪ੍ਰਧਾਨ ਬਣਾਏ ’ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਅਗਵਾਈ ਹੇਠ ਅੱਜ ਅਕਾਲੀ-ਭਾਜਪਾ ਗੱਠਜੋੜ ਦੇ ਆਗੂਆਂ ਤੇ ਵਰਕਰਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਗੁਰਮੁੱਖ ਸਿੰਘ ਸੋਹਲ, ਕਮਲਜੀਤ ਸਿੰਘ ਰੂਬੀ, ਭਾਜਪਾ ਆਗੂ ਅਰੁਣ ਸ਼ਰਮਾ, ਯੂਥ ਆਗੂ ਅਸ਼ਵਨੀ ਕੁਮਾਰ ਸ਼ਰਮਾ, ਆਰਪੀ ਸ਼ਰਮਾ, ਸੁਰਿੰਦਰ ਸਿੰਘ ਰੋਡਾ, ਬਲਵਿੰਦਰ ਸਿੰਘ ਲਖਨੌਰ, ਹਰਸੰਗਤ ਸਿੰਘ ਨੰਬਰਦਾਰ, ਕਰਮਜੀਤ ਸਿੰਘ ਮੌਲੀ ਬੈਦਵਾਨ, ਸੁਭਾਸ਼ ਬੱਬਰ ਅਤੇ ਅਮਨ ਪੂਨੀਆ ਵੀ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਨਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਮੌਜੂਦਾ ਸਮੇਂ ਵਿੱਚ ਡੇਰਾਬੱਸੀ ਅਤੇ ਬਲਾਕ ਮਾਜਰੀ ਸਮੇਤ ਹੋਰਨਾਂ ਇਲਾਕਿਆਂ ਵਿੱਚ ਸ਼ਰ੍ਹੇਆਰ ਸਰਕਾਰੀ ਸਰਪ੍ਰਸਤੀ ਹੇਠ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਸਿਆਸੀ ਦਬਾਅ ਕਾਰਨ ਜ਼ਿਲ੍ਹਾ ਪ੍ਰਸ਼ਾਸਨ, ਮਾਈਨਿੰਗ ਵਿਭਾਗ ਅਤੇ ਪੁਲੀਸ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ। ਜਿਸ ਕਾਰਨ ਰੇਤ ਮਾਫ਼ੀਆ ਦੇ ਹੌਸਲੇ ਵਧ ਗਏ ਹਨ। ਸ੍ਰੀ ਸ਼ਰਮਾ ਨੇ ਕਈ ਉਦਾਹਰਣਾਂ ਦਿੰਦਿਆਂ ਕਿਹਾ ਕਿ ਸਰਕਾਰ ਅਤੇ ਪੁਲੀਸ ਵਧੀਕੀਆਂ ਦਾ ਸ਼ਿਕਾਰ ਪੀੜਤ ਲੋਕ ਇਨਸਾਫ਼ ਲਈ ਖੱਜਲ ਖੁਆਰ ਹੋ ਰਹੇ ਹਨ ਪ੍ਰੰਤੂ ਕੋਈ ਅਧਿਕਾਰੀ ਉਨ੍ਹਾਂ ਦੀ ਗੱਲ ਤੱਕ ਸੁਣਨ ਨੂੰ ਤਿਆਰ ਨਹੀਂ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਹਾਈ ਕਮਾਂਡ ਨੇ ਉਨ੍ਹਾਂ ਨੂੰ ਦੂਜੀ ਵਾਰ ਵਪਾਰ ਮੰਡਲ ਦਾ ਪ੍ਰਧਾਨ ਥਾਪਿਆ ਗਿਆ ਹੈ, ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪਹਿਲਾਂ ਵਾਂਗ ਪੂਰੀ ਲਗਨ ਅਤੇ ਇਮਾਨਦਾਰੀ ਨਿਭਾਉਣਗੇ ਅਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਅਣਗੌਲੇ ਕੀਤੇ ਜਾ ਰਹੇ ਵਪਾਰੀ ਵਰਗ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…