Nabaz-e-punjab.com

73ਵੇਂ ਆਜ਼ਾਦੀ ਦਿਵਸ ਮੌਕੇ ਮੁਹਾਲੀ ਵਿੱਚ 72 ਉੱਘੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ 73ਵੇਂ ਆਜ਼ਾਦੀ ਦਿਵਸ ਮੌਕੇ ਮੁਹਾਲੀ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਉਣ ਉਪਰੰਤ ਆਜ਼ਾਦੀ ਘੁਲਾਟੀਏ ਸਵਰਨ ਸਿੰਘ ਪਿੰਡ ਝੱਜੋਂ ਅਤੇ ਗੁਰਦੀਪ ਸਿੰਘ ਸਮੇਤ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ 72 ਉੱਘੀਆਂ ਸ਼ਖ਼ਸੀਅਤਾਂ, ਸਮਾਰੋਹ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਦੇ ਪਲਟੂਨ ਕਮਾਂਡਰਾਂ, ਰੰਗਾਰੰਗ ਪ੍ਰੋਗਰਾਮ ਵਿੱਚ ਸ਼ਾਮਲ ਟੀਮਾਂ ਅਤੇ ਨਿਵੇਕਲੀਆਂ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਦੀ ਪੀਏ ਸ੍ਰੀਮਤੀ ਸੁਨੀਤਾ ਸ਼ਰਮਾ ਨੂੰ ਸ਼ਲਾਘਾਯੋਗ ਸੇਵਾਵਾਂ ਬਦਲੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦਾ ਡੀਸੀ ਦਫ਼ਤਰ ਵਿੱਚ ਕੰਮ ਕਰਨ ਦਾ ਢੰਗ ਤਰੀਕਾ ਬਹੁਤ ਵਧੀਆ ਹੈ ਅਤੇ ਸੇਵਾ ਭਾਵਨਾ ਡਿਊਟੀ ਨਿਭਾਉਂਦਿਆਂ ਲੋਕਾਂ ਦੇ ਕਈ ਕੰਮ ਤਾਂ ਸਬੰਧਤ ਡੀਲਿੰਗ ਹੈੱਡ ਨਾਲ ਰਾਬਤਾ ਕਾਇਮ ਕਰਕੇ ਆਪਣੇ ਪੱਧਰ ’ਤੇ ਕਰਵਾ ਕੇ ਪੁੰਨ ਦਾ ਕੰਮ ਕਰਦੇ ਆ ਰਹੇ ਹਨ। ਉਂਜ ਵੀ ਡਿਊਟੀ ਦੇ ਪਾਬੰਦ ਹਨ। ਇਸੇ ਤਰ੍ਹਾਂ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵਿੱਚ ਏਪੀਆਰਓ ਤਾਇਨਾਤ ਮੈਡਮ ਸੰਗੀਤਾ ਭਾਮਰਾ ਨੂੰ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋ ਸਪੀਕਰ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੈਡਮ ਭਾਮਰਾ ਦੇਰ ਸ਼ਾਮ ਅਤੇ ਦਫ਼ਤਰ ਵਿੱਚ ਛੁੱਟੀ ਹੋਣ ਜਾਂ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਹਮੇਸ਼ਾ ਆਪਣੀ ਡਿਊਟੀ ਲਈ ਤਤਪਰ ਰਹਿੰਦੇ ਹਨ।
ਇਹ ਅਧਿਕਾਰੀ ਬਹੁਤ ਹੀ ਇਮਾਨਦਾਰੀ ਅਤੇ ਤਨਦੇਹੀ ਨਾਲ ਕ੍ਰਮ ਕਰਦੀ ਹੈ ਅਤੇ ਸਰਕਾਰੀ ਕੰਮ ਨੂੰ ਸਮੇਂ ਸਿਰ ਕਰਨ ਵਿੱਚ ਦਿਲਚਸਪੀ ਰੱਖਦੀ ਹੈ। ਇਸ ਅਧਿਕਾਰੀ ਵੱਲੋਂ ਸਰਕਾਰ ਦੀਆਂ ਨੀਤੀਆ ਅਤੇ ਗਤੀਵਿਧੀਆ ਦੇ ਪ੍ਰਚਾਰ ਵਿੱਚ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਇਹ ਸਨਮਾਨ ਡੀਪੀਆਰਓ ਅਮਨਪ੍ਰੀਤ ਸਿੰਘ ਮਨੌਲੀ ਦੀ ਸਿਫਰਾਸ਼ ’ਤੇ ਦਿੱਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…