‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਦੀ ਗੂੰਜ ਵਿੱਚ ਸੰਸਦ ਮੈਂਬਰ ਚੰਦੂਮਾਜਰਾ ਦਾ ਵਿਸ਼ੇਸ਼ ਸਨਮਾਨ

ਦੇਸ਼ ਦੀ ਪਾਰਲੀਮੈਂਟ ਵਿੱਚ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀ ਲਈ ਪ੍ਰੋ. ਚੰਦੂਮਾਜਰਾ ਦੀ ਭਰਪੂਰ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਯਤਨਾਂ ਸਦਕਾ ਸੰਸਦ ਵਿੱਚ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਨੂੰ ਸ਼ਰਧਾਂਜਲੀ ਦੇਣ ’ਤੇ ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਪ੍ਰੋ. ਚੰਦੂਮਾਜਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਸਬੰਧ ਵਿਚ ਗੁਰਦੁਆਰਾ ਅੰਬ ਸਾਹਿਬ ਫੇਜ਼ 8 ਵਿਖੇ ਇਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿਚ ਮੋਹਾਲੀ ਦੇ ਸਾਰੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ, ਸੀਨੀਅਰ ਸਿਟੀਜ਼ਨ ਕਮੇਟੀਆਂ ਦੇ ਪ੍ਰਧਾਨ ਅਤੇ ਨਗਰ ਨਿਗਮ ਮੋਹਾਲੀ ਦੇ ਕੌਂਸਲਰਾਂ ਸਮੇਤ ਪਤਵੰਤਿਆਂ ਨੇ ਸ਼ਿਰਕਤ ਕੀਤੀ। ਵੱਖ ਵੱਖ ਕਮੇਟੀਆਂ ਅਤੇ ਸੰਸਥਾਵਾਂ ਵੱਲੋਂ ਪ੍ਰੋ. ਚੰਦੂਮਾਜਰਾ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਦੀ ਗੰੂਜ ਵਿਚ ਪ੍ਰੋ. ਚੰਦੂਮਾਜਰਾ ਦਾ ਸਨਮਾਨ ਕੀਤਾ ਗਿਆ।
ਸਮਾਗਮ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਸੰਸਦ ਵਿਚ ਸ਼ਰਧਾਂਜਲੀ ਸਬੰਧੀ ਮਤਾ ਲਿਆਉਣ ਦੀ ਖੂਬ ਪ੍ਰਸ਼ੰਸਾ ਕੀਤੀ ਗਈ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿਚ ਹਾਜ਼ਰ ਪਤਵੰਤਿਆਂ ਨੇ ਕਿਹਾ ਕਿ ਅਜ਼ਾਦ ਭਾਰਤ ਦੇ ਇਤਿਹਾਸ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪਾਰਲੀਮੈਂਟ ਵਿਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸ਼ਰਧਾਂਜਲੀ ਦਿੱਤੀ ਗਈ ਹੋਵੇ। ਵਿਰੋਧੀ ਧਿਰਾਂ ਸਮੇਤ ਸਮੁੱਚੀਆਂ ਪਾਰਟੀਆਂ ਨੇ ਪਾਰਲੀਮੈਂਟ ਵਿਚ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕੀਤੇ ਯਤਨ ਬਹੁਤ ਹੀ ਸਲਾਹੁਣਯੋਗ ਹਨ।
ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਭ ਕੁਝ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਦੁਨੀਆਂ ਭਰ ਵਿਚ ਇਹ ਧਰਮ ਅਤੇ ਸਮੁੱਚੀ ਇਨਸਾਨੀਅਤ ਲਈ ਸਭ ਤੋਂ ਵੱਡੀ ਕੁਰਬਾਨੀ ਕਹੀ ਜਾ ਸਕਦੀ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਜੋਗਿੰਦਰ ਸਿੰਘ ਸੋਂਧੀ ਪ੍ਰਧਾਨ ਗੁਰਦੁਆਰਾ ਤਾਲਮੇਲ ਕਮੇਟੀ, ਮਨਜੀਤ ਸਿੰਘ ਮਾਨ, ਪਰਮਿੰਦਰ ਸਿੰਘ ਸੋਹਾਣਾ, ਹਰਪਾਲ ਸਿੰਘ ਸੋਢੀ, ਬਲਬੀਰ ਸਿੰਘ ਖਾਲਸਾ, ਸੁਖਦੇਵ ਸਿੰਘ ਪਟਵਾਰੀ, ਪਰਮਜੀਤ ਸਿੰਘ ਗਿੱਲ, ਹਰਮਨਪ੍ਰੀਤ ਸਿੰਘ ਪ੍ਰਿੰਸ, ਪਰਮਿੰਦਰ ਸਿੰਘ ਤਸਿੰਬਲੀ, ਅਮਰਜੀਤ ਸਿੰਘ ਪਾਹਵਾ, ਜਸਬੀਰ ਸਿੰਘ ਅਤਲੀ, ਅਵਤਾਰ ਸਿੰਘ ਵਾਲੀਆ, ਪਰਮਿੰਦਰ ਸਿੰਘ ਤਸਿੰਬਲੀ, ਕਮਲਜੀਤ ਸਿੰਘ ਰੂਬੀ, ਪ੍ਰੇਮ ਸਿੰਘ, ਮਾਨ ਸਿੰਘ ਸੋਹਾਣਾ, ਅਮਰਜੀਤ ਸਿੰਘ, ਗੁਰਮੁਖ ਸਿੰਘ ਸੋਹਲ, ਸੁਖਦੇਵ ਸਿੰਘ ਪਟਵਾਰੀ, ਆਸਾ ਸਿੰਘ, ਮਲਕੀਤ ਸਿੰਘ, ਸੁਖਦੀਪ ਸਿੰਘ, ਮਹਿੰਦਰ ਸਿੰਘ ਕਾਨਪੁਰੀ, ਸੁਖਦੀਪ ਸਿੰਘ, ਪਦਮਜੀਤ ਸਿੰਘ ਮਟੌਰ, ਗੁਰਮੇਲ ਸਿੰਘ ਮੌਜੇਵਾਲ, ਜਸਰਾਜ ਸਿੰਘ ਸੋਨੂੰ, ਮਹਿੰਦਰ ਸਿੰਘ, ਹਰਪਾਲ ਸਿੰਘ, ਕਰਮ ਸਿੰਘ ਮਾਵੀ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…