ਅਕਾਲੀ ਦਲ ਮੁਹਾਲੀ ਵੱਲੋਂ ਚੰਦੂਮਾਜਰਾ, ਬੈਦਵਾਨ ਤੇ ਮਲਕਪੁਰ ਦਾ ਵਿਸ਼ੇਸ਼ ਸਨਮਾਨ

ਚੰਦੂਮਾਜਰਾ ਨੂੰ ਐਵਾਰਡ ਮਿਲਣਾ ਅਕਾਲੀ ਦਲ ਤੇ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ: ਜਥੇਦਾਰ ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ:
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਫੇਮ ਇੰਡੀਆ ਵੱਲੋਂ ਪਹਿਲੇ ਪੰਜ ਮੈਂਬਰ ਪਾਰਲੀਮੈਂਟਾਂ ਵਿੱਚ ਐਵਾਰਡ ਦਿੱਤੇ ਜਾਣ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੋਹਾਲੀ ਦੇ ਸੈਕਟਰ-69 ਸਥਿਤ ਦਫ਼ਤਰ ਵਿਖੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਮਜ਼ਬੂਤ ਇਰਾਦੇ ਵਾਲੀ ਸ਼ਖਸੀਅਤ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਿਰੋਪਾ ਅਤੇ ਸ੍ਰੀ ਸਾਹਿਬ ਭੇਂਟ ਕੀਤੀ ਗਈ ਅਤੇ ਇਸ ਖੁਸ਼ੀ ਵਿਚ ਲੱਡੂ ਵੀ ਵੰਡੇ ਗਏ। ਜਥੇਦਾਰ ਕੁੰਭੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਫੇਮ ਇੰਡੀਆ ਵੱਲੋਂ ਦਸ ਪੁਆਇੰਟ ਨਿਰਧਾਰਿਤ ਕੀਤੇ ਗਏ ਸਨ ਜਿਨ੍ਹਾਂ ਵਿਚ ਪ੍ਰੋ. ਚੰਦੂਮਾਜਰਾ ਖਰੇ ਉਤਰੇ ਅਤੇ ਦੇਸ਼ ਦੇ ਕੁੱਲ 543 ਮੈਂਬਰਾਂ ਵਿਚੋਂ ਚੋਟੀ ਦੇ ਪਹਿਲੇ ਪੰਜ ਸਰਵ ਸ਼੍ਰੇਸ਼ਠ ਨੰਬਰਾਂ ਵਿਚੋਂ ਅਵਾਰਡ ਲਈ ਚੁਣੇ ਗਏ। ਉਨ੍ਹਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਆਪਣੇ ਪੂਰੇ ਲਗਭਗ ਪੰਜ ਸਾਲ ਦੇ ਕਾਰਜਕਾਲ ਦੌਰਾਨ ਸਿਰਫ਼ ਹਲਕੇ ਦੇ ਹੀ ਨਹੀਂ ਬਲਕਿ ਪੂਰੇ ਪੰਜਾਬ ਦੇ ਲੋਕ ਮਸਲਿਆਂ ਨੂੰ ਪਾਰਲੀਮੈਂਟ ਵਿਚ ਪ੍ਰਮੁੱਖਤਾ ਨਾਲ ਉਠਾਉਂਦੇ ਰਹੇ ਹਨ ਅਤੇ ਲੋਕਾਂ ਦੇ ਵਿਚ ਵੀ ਵਿਚਰਦੇ ਰਹੇ ਹਨ। ਉਨ੍ਹਾਂ ਨੂੰ ਇਹ ਅਵਾਰਡ ਮਿਲਣਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਹੀ ਨਹੀਂ ਬਲਕਿ ਪੂਰੇ ਪੰਜਾਬ ਲਈ ਬਹੁਤ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਪ੍ਰੋ. ਚੰਦੂਮਾਜਰਾ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਲੋਕ ਸਭਾ ਹਲਕੇ ਦੇ ਸਮੂਹ ਵੋਟਰਾਂ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਸਮੁੱਚੇ ਪੰਜਾਬੀਆਂ ਨੂੰ ਵੀ ਦਿੱਤਾ ਹੈ।
ਇਸ ਮੌਕੇ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸੁਰਿੰਦਰ ਸਿੰਘ ਕਲੇਰ, ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਵੱਲੋਂ ਵੀ ਪ੍ਰੋ. ਚੰਦੂਮਾਜਰਾ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਹਰਸਿਮਰਨ ਸਿੰਘ ਚੰਦੂਮਾਜਰਾ, ਸਕੱਤਰ ਜਨਰਲ ਕਮਲਜੀਤ ਸਿੰਘ ਰੂਬੀ, ਬੀਸੀ ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਡਾ. ਮੇਜਰ ਸਿੰਘ, ਹਰਪਾਲ ਸਿੰਘ ਬਰਾੜ, ਸੁਰਿੰਦਰ ਸਿੰਘ ਰੋਡਾ (ਚਾਰੇ ਸਰਕਲ ਪ੍ਰਧਾਨ), ਹਾਕਮ ਸਿੰਘ, ਕੁਲਵਿੰਦਰ ਸਿੰਘ, ਜਸਰਾਜ ਸੋਨੂੰ, ਗੁਰਚਰਨ ਸਿੰਘ ਚੇਚੀ, ਬੀਬੀ ਜਸਵੀਰ ਕੌਰ ਅਤਲੀ ਕੌਂਸਲਰ, ਪਰਮਿੰਦਰ ਸਿੰਘ ਤਸਿੰਬਲੀ ਕੌਂਸਲਰ, ਸੁਖਦੇਵ ਸਿੰਘ ਪਟਵਾਰੀ ਕੌਂਸਲਰ, ਬੀਬੀ ਰਜਿੰਦਰ ਕੌਰ ਕੁੰਭੜਾ ਕੌਂਸਲਰ, ਹਰਮੇਸ਼ ਸਿੰਘ ਕੁੰਭੜਾ, ਹਰਸੰਗਤ ਸਿੰਘ ਸੋਹਾਣਾ, ਪ੍ਰੀਤਮ ਸਿੰਘ, ਬਲਵੰਤ ਪਾਲੀਆ, ਰਣਜੀਤ ਸਿੰਘ ਮਾਨ, ਹਰਮਨ ਕੁੰਭੜਾ, ਹਰਚੇਤ ਸਿੰਘ, ਹਰਪਾਲ ਸਿੰਘ, ਇੰਦਰਜੀਤ ਸਿੰਘ ਸੰਧੂ, ਪਰਮਜੀਤ ਸਿੰਘ ਸੰਧੂ, ਕੁਲਦੀਪ ਸਿੰਘ, ਸ਼ਵਿੰਦਰ ਮਾਨ ਆਦਿ ਵੀ ਹਾਜ਼ਰ ਸਨ।
ਸ਼ਹਿਰੀ ਤੇ ਦਿਹਾਤੀ ਯੂਥ ਵਿੰਗਾਂ ਦੇ ਪ੍ਰਧਾਨਾਂ ਦਾ ਵੀ ਸਨਮਾਨ:
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਯੂਥ ਵਿੰਗ ਸ਼ਹਿਰੀ ਦੇ ਨਵ ਨਿਯੁਕਤ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਨੂੰ ਵੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਦੋਵੇਂ ਪ੍ਰਧਾਨਾਂ ਨੇ ਚੰਦੂਮਾਜਰਾ ਅਤੇ ਜਥੇਦਾਰ ਕੁੰਭੜਾ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ ਅਤੇ ਸਰਕਾਰੀ ਵਧੀਕੀਆਂ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…