ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਸੇਵਾ ਸ਼ੁਰੂ ਕਰਾਉਣ ’ਤੇ ਚੰਦੂਮਾਜਰਾ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਕਤੂਬਰ:
ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਸੇਵਾ ਸ਼ੁਰੂ ਕਰਾਉਣ ਦੇ ਉਪਰਾਲੇ ਸਦਕਾ ਪ੍ਰੋ. ਚੰਦੂਮਾਜਰਾ ਦਾ ਸਨਮਾਨ ਸਮੂਹ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਆਹੁੱਦੇਦਾਰਾਂ ਅਤੇ ਮੈਂਬਰਾਂ ਨੇ ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵਿਸ਼ੇਸ਼ ਸਨਮਾਨ ਕੀਤਾ। ਅੰਤਰਰਾਸ਼ਟਰੀ ਹਵਾਈ ਅੱਡਾ ਮੁਹਾਲੀ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਵਾਇਆ ਮੁੰਬਈ ਕੁਨੈਕਟਿੰਗ ਹਵਾਈ ਸੇਵਾ 15 ਨਵੰਬਰ 2017 ਤੋਂ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਰਾਜੀਵ ਗਾਂਧੀ ਹਵਾਈ ਭਵਨ ਵਿੱਚ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਅਸ਼ੋਕ ਗਜਾਪਤੀ ਰਾਜੂ ਤੇ ਮਹਿਕਮੇ ਦੇ ਅਧਿਕਾਰੀਆਂ ਅਤੇ ਕੱੁਝ ਏਅਰਲਾਈਨਜ਼ ਦੇ ਅਧਿਕਾਰੀਆਂ ਨਾਲ ਲੋਕ ਸਭਾ ਮੈਂਬਰ ਅਨੰਦਪੁਰ ਸਾਹਿਬ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਉਚ ਪੱਧਰੀ ਡੈਲੀਗੇਸ਼ਨ ਦੀ ਅਗਵਾਈ ਕਰਦਿਆਂ ਪਿਛਲੇ ਦਿਨੀਂ ਮੀਟਿੰਗ ਕੀਤੀ। ਜਿਸ ਤੋਂ ਬਾਅਦ ਇਹ ਕਾਰਜ ਸ਼ੁਰੂ ਹੋਣ ਜਾ ਰਿਹਾ ਹੈ। ਇਸ ਹਵਾਈ ਸੇਵਾ ਦੇ ਸ਼ੁਰੂ ਕਰਾਉਣ ਲਈ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਮੂਹ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਇਸ ਸੇਵਾ ਨੂੰ ਸ਼ੁਰੂ ਕਰਾਉਣ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੱਲਬਾਤ ਕਰਦੇ
ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਇਸ ਹਵਾਈ ਸੇਵਾ ਦੇ ਸ਼ੁਰੂ ਹੋਣ ਨਾਲ ਖਾਲਸਾ ਪੰਥ ਦੀ ਲੰਬੇ ਸਮੇਂ ਦੀ ਇੱਛਾ ਪੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਅੰਦਰ ਉਨ੍ਹਾਂ ਵੱਲੋਂ ਵਾਰ ਵਾਰ ਇਹ ਮਸਲਾ ਉਠਾਉਣ ਅਤੇ ਵਾਰ ਵਾਰ ਸਬੰਧਿਤ ਮੰਤਰੀਆਂ ਨੂੰ ਮਿਲਣ ਨਾਲ ਲਗਾਤਾਰ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਜਿਸ ਕਰਕੇ ਮੈਨੂੰ ਬੇਹੱਦ ਖੁਸ਼ੀ ਮਿਲੀ ਹੈ। ਇਸ ਨਾਲ ਤਿੰਨ ਚਾਰ ਦਿਨਾਂ ਦਾ ਸਫ਼ਰ ਹੁਣ ਮਹਿਜ਼ ਤਿੰਨ-ਚਾਰ ਘੰਟਿਆਂ ਵਿੱਚ ਤਹਿ ਹੋਵੇਗਾ। ਇਸ ਨਾਲ ਐਨ.ਆਰ.ਆਈਜ਼ ਤੇ ਪੰਜਾਬ ਸਮੇਤ ਹਰਿਆਣਾ ਅਤੇ ਦਿੱਲੀ ਆਦਿ ਸੂਬਿਆਂ ਦੇ ਲੋਕਾਂ ਨੂੰ ਵੀ ਰਾਹਤ ਮਿਲੇਗੀ। ਮੁੰਬਈ, ਕਲਕੱਤਾ, ਕਾਨਢਪੁਰ, ਦਿੱਲੀ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਵੀ ਇਸ ਹਵਾਈ ਸੇਵਾ ਦਾ ਲਾਭ ਮਿਲੇਗਾ। ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਹਰ ਸਿੱਖ ਦੀ ਇੱਛਾ ਹੁੰਦੀ ਹੈ ਕਿ ਉਹ ਜ਼ਿੰਦਗੀ ਵਿੱਚ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਜ਼ਰੂਰ ਕਰੇ ਪ੍ਰੰਤੂ ਸਫ਼ਰ ਲੰਬਾ ਹੋਣ ਕਰਕੇ ਹਰੇਕ ਵਿਅਕਤੀ ਦੀ ਇਹ ਇੱਛਾ ਪੂਰੀ ਨਹੀਂ ਸੀ ਹੁੰਦੀ। ਹੁਣ ਇਹ ਸੁਵਿਧਾ ਮਿਲਣ ਨਾਲ ਹਰ ਵਿਅਕਤੀ ਦੀ ਇੱਛਾ ਪੂਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਮੋਦੀ ਸਰਕਾਰ ਦਾ ਖਾਲਸਾ ਪੰਥ ਨੂੰ ਦਿੱਤਾ ਗਿਆ ਇੱਕ ਵੱਡਾ ਤੋਹਫ਼ਾ ਹੈ। ਉਨ੍ਹਾਂ ਸ੍ਰੀ ਅਸ਼ੋਕ ਗਜਾਪਤੀ ਰਾਜੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਪਰਮਜੀਤ ਸਿੰਘ ਕਾਹਲੋਂ ਪ੍ਰਧਾਨ ਅਕਾਲੀ ਦਲ ਸ਼ਹਿਰੀ, ਗੁਰਮੁੱਖ ਸਿੰਘ ਸੋਹਲ ਪ੍ਰਧਾਨ ਸ਼ਹਿਰੀ ਬੀਸੀ ਵਿੰਗ, ਜਸਵੰਤ ਸਿੰਘ ਭੁੱਲਰ, ਕਰਮ ਸਿੰਘ ਬਬਰਾ, ਪਰਮਜੀਤ ਸਿੰਘ ਗਿੱਲ ਪ੍ਰਧਾਨ ਗੁਰਦੁਆਰਾ ਸਾਚਾ ਧੰਨੁ, ਬਲਵਿੰਦਰਸਿੰਘ ਟੌਹੜਾ, ਅਮਰਜੀਤ ਸਿੰਘ ਪਾਹਵਾ, ਹਰਦੇਵ ਸਿੰਘ ਓਐਸਡੀ ਚੰਦੂਮਾਜਰਾ, ਹਰਪਾਲ ਸਿੰਘ ਸੋਢੀ, ਸੁਰਿੰਦਰ ਸਿੰਘ, ਸੂਰਤ ਸਿੰਘ ਕਲਸੀ, ਮਨਜੀਤ ਸਿੰਘ ਮਾਨ, ਬਲਬੀਰ ਸਿੰਘ ਭੰਵਰਾ, ਦਵਿੰਦਰ ਸਿੰਘ, ਗੁਰਚਰਨ ਸਿੰਘ ਨੰਨੜਾ, ਸਰਦਾਰਾ ਸਿੰਘ, ਬਾਲਾ ਸਿੰਘ, ਪ੍ਰਤਾਪ ਸਿੰਘ, ਦੀਦਾਰ ਸਿੰਘ, ਮਾਤਾ ਰਾਮ ਧੀਮਾਨ, ਨਿਰਮਲ ਸਿੰਘ ਸਭਰਵਾਲ ਆਦਿ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜਰ ਹੋਏ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…