ਵਾਲਮੀਕ ਜੀ ਦੇ ਜਨਮ ਦਿਹਾੜੇ ਮੌਕੇ ਢਾਡੀ ਪਪਰਾਲੀ ਦਾ ਵਿਸ਼ੇਸ਼ ਸਨਮਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਅਕਤੂਬਰ:
ਸ੍ਰਿਸਟੀਕਰਤਾ ਵਾਲਮੀਕਿ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਰਸੂਲਪੁਰ ਵਿਖੇ ਕਰਵਾਏ ਇੱਕ ਸਮਾਰੋਹ ਦੌਰਾਨ ਇੰਟਰਨੈਸ਼ਨਲ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਕੱਤਰ ਪੰਜਾਬ ਕਾਂਗਰਸ ਅਤੇ ਤਕਨੀਕੀ ਸਿਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀ ਨੇ ਮੁਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਪ੍ਰਬੰਧਕਾਂ ਨੂੰ ਵਧਾਈ ਦਿਤੀ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਵੱਲੋਂ ਜ਼ੈਲਦਾਰ ਚੈੜੀਆਂ ਅਤੇ ਨਵਜੀਤ ਸਿੰਘ ਨੇ ਪਿੰਡ ਨੂੰ ਇੱਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਇੰਟਰਨੈਸ਼ਨਲ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਬਿੱਲਾ ਭੂਰੜੇ, ਗੁਰਵਿੰਦਰ ਸਿੰਘ ਕਕਰਾਲੀ ਯੂਥ ਪ੍ਰਧਾਨ, ਹਰੀਪਾਲ ਪ੍ਰਧਾਨ, ਮੋਹਨ ਲਾਲ ਕਾਲਾ, ਕੁਲਵਿੰਦਰ ਸਿੰਘ ਰਸੂਲਪੁਰ, ਬਿੱਲਾ ਚੈੜੀਆਂ, ਢਾਡੀ ਪਿਆਰਾ ਸਿੰਘ ਪ੍ਰੀਤ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…