ਸਰਕਾਰੀ ਪ੍ਰਾਇਮਰੀ ਸਕੂਲ ਦੇ ਹੈੱਡ ਟੀਚਰ ਜਸਵੀਰ ਸਿੰਘ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਤੀੜਾ ਪਿਛਲੇ ਦੋ ਕੁ ਮਹੀਨਿਆਂ ਦੇ ਅਰਸੇ ਦੌਰਾਨ ਮਹਾਲੀ ਜ਼ਿਲ੍ਹੇ ਦਾ ਪਹਿਲਾ ਸਮਾਰਟ ਸਕੂਲ ਦਾ ਦਰਜਾ ਹਾਸਲ ਕਰ ਚੁੱਕਿਆ ਹੈ। ਜਸਵੀਰ ਸਿੰਘ ਸੈਂਟਰ ਹੈੱਡ ਟੀਚਰ ਦਾ ਚਾਰਜ ਸੰਭਾਲਣ ਤੋਂ ਬਾਅਦ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਸਨ। ਜਿਸ ਵਿੱਚ ਸਰਪੰਚ ਸ੍ਰੀ ਜਗਜੀਵਨ ਲਾਲ, ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਪ੍ਰ੍ਰਿਤਪਾਲ ਸਿੰਘ, ਜਗਤਾਰ ਸਿੰਘ ਨੰਬਰਦਾਰ, ਪਿੰਡ ਦੇ ਦਾਨੀ ਸੱਜਣਾਂ, ਸਵੈ-ਸੇਵੀ ਸੰਸਥਾਵਾਂ ਅਤੇ ਸਕੂਲ ਦੇ ਅਧਿਕਾਪਕਾਂ ਦੇ ਸਹਿਯੋਗ ਨਾਲ ਸਕੂਲ ਵਿੱਚ ਸਮਾਰਟ ਕਲਾਸ-ਰੂਮ, ਆਧੁਨਿਕ ਕੰਪਿਊਟਰ ਲੈੱਬ, ਮੈਥ ਕਾਰਨਰ, ਸਾਇੰਸ ਕਾਰਨਰ, ਪ੍ਰੀ-ਨਰਸਰੀ ਦੇ ਬੱਚਿਆਂ ਲਈ ਵਿਸੇਸ ਗਰਮ ਟਰੈਕ ਸੂਟ, ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਵਰਦੀਆਂ, ਸਕੂਲ ਦੇ ਸਾਰੇ ਬੱਚਿਆਂ ਨੂੰ ਗਰਮ ਕੋਟੀਆਂ ਅਤੇ ਬੂਟ, ਸਕੂਲ ਦੇ ਵਿਹੜੇ ਵਿੱਚ ਇੰਟਰਲੋਕ ਟਾਇਲਾਂ, ਸਕੂਲ ਦੀ ਬਿਲਡਿੰਗ ਨੂੰ ਕਲਰਫੁੱਲ ਰੰਗ ਰੋਗਨ ਕਰਾਉਣ ਲਈ ਕੀਤੇ ਗਏ ਵਿਸੇਸ ਉਪਰਾਲਿਆਂ ਨਾਲ ਜਿਲ੍ਹੇ ਦਾ ਪਹਿਲਾਂ ਸਰਕਾਰੀ ਪ੍ਰਾਇਮਰੀ ਸਕੂਲ ਤੀੜਾ ਨੂੰ ਸਮਾਰਟ ਸਕੂਲ ਦਾ ਦਰਜਾ ਦਿਵਾਉਣ ’ਤੇ ਐਸਡੀਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੀ ਸਿਫਾਰਸ਼ ਉੱਤੇ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ 69ਵੇਂ ਗਣਤੰਤਰ ਦਿਵਸ ਦੇ ਮੌਕੇ ਜਸਵੀਰ ਸਿੰਘ ਸੈਂਟਰ ਹੈੱਡ ਟੀਚਰ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…