Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਦੀਆਂ ਕੌਂਸਲਰ ਬੀਬੀਆਂ ਵੱਲੋਂ ਜਥੇਦਾਰ ਕੁੰਭੜਾ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ: ਨਗਰ ਨਿਗਮ ਮੁਹਾਲੀ ਦੀਆਂ ਇਸਤਰੀ ਅਕਾਲੀ ਕੌਂਸਲਰਾਂ ਨੇ ਆਪਣੀ ਸਾਥੀ ਇਸਤਰੀ ਕੌਂਸਲਰ ਬੀਬੀ ਰਜਿੰਦਰ ਕੌਰ ਕੁੰਭੜਾ ਦੇ ਪਤੀ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਮੋਹਾਲੀ ਤੋਂ ਸ਼ਹਿਰੀ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪਣ ’ਤੇ ਖੁਸ਼ੀ ਜਤਾਈ ਅਤੇ ਉਨ੍ਹਾਂ ਦੇ ਸੈਕਟਰ-69 ਸਥਿਤ ਰਿਹਾਇਸ਼ ’ਤੇ ਪਹੁੰਚ ਕੇ ਉਨ੍ਹਾਂ ਨੂੰ ਸਿਰੋਪਾ ਭੇਂਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਜਥੇਦਾਰ ਕੁੰਭੜਾ ਨੂੰ ਸਨਮਾਨਿਤ ਕਰਨ ਵਾਲੀਆਂ ਅਕਾਲੀ ਕੌਂਸਲਰਾਂ ਵਿਚ ਬੀਬੀ ਰਮਨਪ੍ਰੀਤ ਕੌਰ ਕੁੰਭੜਾ, ਬੀਬੀ ਜਸਵੀਰ ਕੌਰ, ਬੀਬੀ ਜਸਪ੍ਰੀਤ ਕੌਰ ਮੋਹਾਲੀ, ਬੀਬੀ ਰਜਨੀ ਗੋਇਲ, ਬੀਬੀ ਗੁਰਮੀਤ ਕੌਰ, ਬੀਬੀ ਕਮਲਦੀਪ ਕੌਰ ਸੋਹਾਣਾ ਸ਼ਾਮਿਲ ਸਨ। ਇਸ ਮੌਕੇ ਗੱਲਬਾਤ ਕਰਦਿਆਂ ਉਕਤ ਇਸਤਰੀ ਕੌਂਸਲਰਾਂ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਇੱਕ ਨਿਰਵਿਰੋਧ ਅਕਾਲੀ ਆਗੂ ਜਥੇਦਾਰ ਕੁੰਭੜਾ ਨੂੰ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕਾਫ਼ੀ ਲੰਬੇ ਸਮੇਂ ਤੋਂ ਅਜਿਹੇ ਆਗੂ ਦੀ ਲੋੜ ਮਹਿਸੂਸ ਹੋ ਰਹੀ ਸੀ। ਹੁਣ ਜਥੇਦਾਰ ਕੁੰਭੜਾ ਦੀ ਅਗਵਾਈ ਵਿਚ ਅਕਾਲੀ ਦਲ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਬੀਬੀ ਰਜਿੰਦਰ ਕੌਰ ਕੁੰਭੜਾ ਨੂੰ ਵੀ ਇਸ ਗੱਲ ਦੀ ਵਧਾਈ ਦਿੱਤੀ। ਜਥੇਦਾਰ ਕੁੰਭੜਾ ਨੇ ਮੋਹਾਲੀ ਦੀਆਂ ਇਸਤਰੀ ਅਕਾਲੀ ਕੌਂਸਲਰਾਂ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਹਰੇਕ ਅਕਾਲੀ ਆਗੂ ਅਤੇ ਵਰਕਰ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਹਰਸੰਗਤ ਸਿੰਘ ਨੰਬਰਦਾਰ ਸੋਹਾਣਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ