ਪੰਜਾਬੀ ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਵਾਲੇ ਪ੍ਰੋ. ਰਾਓ ਦਾ ਮੁਹਾਲੀ ਵਿੱਚ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਕਤੂਬਰ:
ਪੰਜਾਬੀ ਭਾਸ਼ਾ ਦਾ ਪ੍ਰਸਾਰ ਕਰਨ ਵਾਲੇ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਅੱਜ ਮੁਹਾਲੀ ਵਿਖੇ ਅੰਤਰ ਰਾਸ਼ਟਰੀ ਖੇਡ ਪ੍ਰਮੋਟਰ ਅਤੇ ਸਮਾਜ ਸੇਵੀ ਨਰਿੰਦਰ ਸਿੰਘ ਕੰਗ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉੱਘੇ ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਪ੍ਰੋ. ਪੰਡਿਤ ਰਾਓ ਧਰੇਨਵਰ ਨੇ ਨਰਿੰਦਰ ਸਿੰਘ ਕੰਗ ਅਤੇ ਦਵਿੰਦਰ ਸਿੰਘ ਬਾਜਵਾ ਨੂੰ ਪੰਜਾਬੀ ਭਾਸ਼ਾ ਪ੍ਰਮੋਟ ਕਰਨ ਲਈ ਬੇਨਤੀ ਕੀਤੀ। ਇਸ ਮੌਕੇ ਪ੍ਰੋ. ਪੰਡਿਤ ਰਾਓ ਧਰੇਨਵਰ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੇ ਘਰਾਂ ਦੇ ਸਾਹਮਣੇ ਪੰਜਾਬੀ ਵਿੱਚ ਬੋਰਡ ਨਾ ਲਗਾਉਣਾ ਬਹੁਤ ਹੀ ਦੁਖ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਮੋਟ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਪੰਜਾਬੀਆਂ ਵੱਧ ਚੜ੍ਹ ਕੇ ਅੱਗੇ ਆਉਣ ਦੀ ਲੋੜ ਹੈ।
ਇਸ ਮੌਕੇ ਪੰਡਿਤ ਰਾਓ ਦਾ ਪੰਜਾਬੀ ਪ੍ਰਤੀ ਇਨ੍ਹਾਂ ਵੱਧ ਪਿਆਰ ਦੇਖ ਕੇ ਨਰਿੰਦਰ ਸਿੰਘ ਕੰਗ ਅਤੇ ਦਵਿੰਦਰ ਸਿੰਘ ਬਾਜਵਾ ਨੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਨੇ ਪੰਡਿਤ ਰਾਓ ਦੀ ਇਸ ਮੁਹਿੰਮ ਵਿੱਚ ਪੂਰਾ ਯੋਗਦਾਨ ਦੇਣ ਦਾ ਵਾਅਦਾ ਕੀਤਾ ਅਤੇ ਜਲਦ ਹੀ ਇਸ ਬਾਰੇ ਨਵੀਂ ਰਣਨੀਤੀ ਬਣਾਉਣ ਲਈ ਵੀ ਸਹਿਮਤੀ ਜਤਾਈ। ਇਸ ਮੌਕੇ ਨਰਿੰਦਰ ਸਿੰਘ ਕੰਗ ਅਤੇ ਦਵਿੰਦਰ ਸਿੰਘ ਬਾਜਵਾ ਨੇ ਪ੍ਰੋ: ਰਾਓ ਨੂੰ ਵਾਤਾਵਰਣ ਜਾਗਰੂਕਤਾ ਲਈ ਜਾਣੂ ਕਰਵਾਇਆ ਅਤੇ ਪੰਜਾਬ, ਪੰਜਾਬੀਅਤ ਲਈ ਹਰ ਸਮੇਂ ਨਾਲ ਖੜਨ ਲਈ ਵਾਅਦਾ ਕੀਤਾ। ਇਸ ਮੌਕੇ ਨਰਿੰਦਰ ਕੰਗ ਅਤੇ ਬਾਜਵਾ ਵੱਲੋਂ ਪ੍ਰੋ: ਰਾਓ ਨੂੰ ਇੱਕ ਬੂਟਾ ਦੇ ਕੇ ਸਨਮਾਨਿਤ ਕੀਤਾ ਗਿਆ।

Load More Related Articles

Check Also

ਮੁਹਾਲੀ ਨਗਰ ਨਿਗਮ ਵੱਲੋਂ ਪਿੰਡਾਂ ਨੂੰ ਨੋਟਿਸ ਜਾਰੀ ਕਰਨ ਦਾ ਮਾਮਲਾ ਮੁੜ ਭਖਿਆ

ਮੁਹਾਲੀ ਨਗਰ ਨਿਗਮ ਵੱਲੋਂ ਪਿੰਡਾਂ ਨੂੰ ਨੋਟਿਸ ਜਾਰੀ ਕਰਨ ਦਾ ਮਾਮਲਾ ਮੁੜ ਭਖਿਆ ਸਿਆਸੀ ਤੇ ਸਮਾਜਿਕ ਸੰਗਠਨਾਂ …