ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਵੱਲੋਂ ਕੈਬਿਨਟ ਮੰਤਰੀ ਸਿੱਧੂ ਦਾ ਵਿਸ਼ੇਸ਼ ਸਨਮਾਨ

ਸਿੱਧੂ ਦੇ ਮੰਤਰੀ ਬਣਨ ਨਾਲ ਮੁਹਾਲੀ ਇਲਾਕੇ ਦਾ ਸਰਵਪੱਖੀ ਵਿਕਾਸ ਹੋਵੇਗਾ: ਬਲਜਿੰਦਰ ਭਾਗੋਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਅਤੇ ਜੱਟ ਮਹਾ ਸਭਾ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਬੀਤੇ ਦਿਲੀਂ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਸ੍ਰੀ ਸਿੱਧੂ ਦੇ ਮੰਤਰੀ ਬਣਨ ਨਾਲ ਆਸ ਬੱਝੀ ਹੈ ਕਿ ਮੁਹਾਲੀ ਇਲਾਕੇ ਦਾ ਸਰਵਪੱਖੀ ਵਿਕਾਸ ਹੋਵੇਗਾ। ਉਹਨਾਂ ਕਿਹਾ ਕਿ ਸ੍ਰੀ ਸਿੱਧੂ ਕੋਲ ਪਸ਼ੂ ਪਾਲਣ ਵਿਭਾਗ ਵੀ ਹੈ। ਜਿਸ ਕਰਕੇ ਦੁਧਾਰੂ ਪਸ਼ੂਆਂ ਦੀ ਸਿਹਤਯਾਬੀ ਲਈ ਪਸ਼ੂ ਹਸਪਤਾਲਾਂ ਵਿੱਚ ਆ ਰਹੀਆਂ ਡੰਗਰ ਮਾਲਕਾਂ ਨੂੰ ਦਿਕਤਾਂ ਵੀ ਦੂਰ ਹੋਣਗੀਆਂ। ਇਸ ਮੌਕੇ ਜੱਟ ਮਹਾ ਸਭਾ ਦੇ ਪ੍ਰਧਾਨ ਡਾ. ਦਲਜੀਤ ਸਿੰਘ ਮਨਾਣਾ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਮਨਜੀਤ ਸਿੰਘ ਹਲਕਾ ਪ੍ਰਧਾਨ ਜ਼ੀਰਕਪੁਰ, ਸਤਪਾਲ ਸਿੰਘ ਸਵਾੜਾ, ਸੰਤ ਸਿੰਘ ਕੁਰੜੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …