ਯੂਥ ਅਕਾਲੀ ਆਗੂ ਅਮਨਦੀਪ ਸਿੰਘ ਅਬਿਆਨਾ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਨਵੰਬਰ:
ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਹਲਕਾ ਮੁਹਾਲੀ ਸ਼ਹਿਰੀ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਵੱਲੋਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਅਬਿਆਨਾ ਦਾ ਯੂਥ ਅਕਾਲੀ ਦਲ ਦੇ ਦਫਤਰ ਵਿੱਚ ਸਨਮਾਨ ਕੀਤਾ ਗਿਆ। ਸ੍ਰੀ ਅਬਿਆਨਾ ਨੇ ਖਾਲਸਾ ਰਾਜ ਦੀ ਪਹਿਲੀ ਰਾਜਧਾਨੀ ਕਿਲਾ ਲੋਹਗੜ੍ਹ ਦੀ ਸੇਵਾ ਸ਼ੁਰੂ ਕਰਵਾਉਣ ਦਾ ਬੀੜਾ ਚੁੱਕਿਆ ਸੀ। ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਹਮੇਸ਼ਾ ਆਪਣੇ ਵਿਰਸੇ ਦੀ ਰਾਖੀ ਲਈ ਲਈ ਅਜਿਹੇ ਕੰਮ ਕਰਨੇ ਚਾਹੀਦੇ ਹਨ।
ਇਸ ਮੌਕੇ ਅਮਨਦੀਪ ਸਿੰਘ ਅਬਿਆਨਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲਾਂ ਦੀਆਂ ਜੜ੍ਹਾਂ ਕਮਜ਼ੋਰ ਕਰਕੇ ਖਾਲਸਾ ਰਾਜ ਦੀ ਸਥਾਪਨਾ ਕੀਤੀ ਸੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਨੇ ਕਿਲਾ ਲੋਹਗੜ ਨੂੰ ਖਾਲਸਾ ਰਾਜ ਦੀ ਪਹਿਲੀ ਰਾਜਧਾਨੀ ਬਣਾਇਆ ਸੀ। ਇਸ ਸਨਮਾਨ ਸਮਾਰੋਹ ਵਿੱਚ ਸੀਨੀਅਰ ਅਕਾਲੀ ਆਗੂ ਅਤੇ ਖਰੜ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਰੇਸ਼ਮ ਸਿੰਘ ਚੇਅਰਮੈਨ ਬਲਾਕ ਸੰਮਤੀ ਖਰੜ, ਸੁਰਿੰਦਰ ਸਿੰਘ ਕਲੇਰ, ਪ੍ਰਭਜੋਤ ਸਿੰਘ, ਕਰਮ ਸਿੰਘ ਸਮੇਤ ਹੋਰ ਅਕਾਲੀ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…