ਜ਼ਿਲ੍ਹਾ ਮੁਹਾਲੀ ਵਿੱਚ ਪਹਿਲੇ ਸਥਾਨ ’ਤੇ ਆਉਣ ਵਾਲੀ ਵਿਦਿਆਰਥਣ ਰਮਨਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਦਸਵੀਂ ਦੀ ਪ੍ਰੀਖਿਆ ਵਿੱਚ ਫਸਟ ਆਉਣ ਵਾਲੀ ਲੜਕੀ ਰਮਨਪ੍ਰੀਤ ਕੌਰ ਦਾ ਸੈਕਟਰ 69 ਵਾਰਡ ਨੰਬਰ 23 ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਰਮਨਪ੍ਰੀਤ ਕੌਰ ਨੇ ਆਪਣੇ ਬਲਬੂਤੇ ਬਿਨਾਂ ਕਿਸੇ ਟਿਊਸ਼ਨ ਤੋਂ ਮਾਰਕਾ ਮਾਰਦੇ ਹੋਏ ਜ਼ਿਲ੍ਹੇ ਵਿੱਚੋਂ ਅੱਵਲ ਰਹਿਣ ਦਾ ਮਾਣ ਹਾਸਿਲ ਕੀਤਾ। ਇਸ ਮੌਕੇ ਕੌਂਸਲਰ ਧਨੋਆ ਨੇ ਰਮਨਪ੍ਰੀਤ ਕੌਰ ਨੂੰ ਅੱਗੇ ਵੀ ਪੜ੍ਹਾਈ ਲਈ ਬੱਚੀ ਨੂੰ ਮਾਰਅਕਾ ਮਾਰਨ ਲਈ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਜੇਕਰ ਪੜਾਈ ਸੰਬੰਧੀ ਕੋਈ ਰੁਕਾਵਟ ਆਉੱਦੀ ਹੈ ਤਾਂ ਉਹ ਆਪਣੀ ਸਮਰੱਥਾ ਅਨੁਸਾਰ ਬੱਚੀ ਦੀ ਮਦਦ ਕਰਨ ਲਈ ਹਰ ਵੇਲੇ ਤਿਆਰ ਹਨ। ਇਸ ਮੌਕੇ ਪ੍ਰਿੰਸੀਪਲ ਚੌਧਰੀ, ਕਰਮ ਸਿੰਘ ਮਾਵੀ, ਸ਼ਮਿੰਦਰ ਸਿੰਘ ਹੈਪੀ, ਗੁਰਮੇਲ ਸਿੰਘ, ਯੋਗਿੰਦਰ ਕੁਮਾਰ ਕੌਂਸਲ, ਮੇਜਰ ਸਿੰਘ ਬਾਂਸਲ, ਇੰਦਰਪਾਲ ਸਿੰਘ ਧਨੋਆ, ਪਰਵਿੰਦਰ ਸਿੰਘ ਪੈਰੀ ਸਮੇਤ ਵਾਰਡ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…