
‘ਆਪ’ ਵਿਧਾਇਕ ਕੁਲਵੰਤ ਸਿੰਘ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ:
ਆਮ ਆਦਮੀ ਪਾਰਟੀ (ਆਪ) ਦੀ ਮਹਿੰਗਾ ਵਿੰਗ ਦੀ ਸੂਬਾ ਮੀਤ ਪ੍ਰਧਾਨ ਪ੍ਰਭਜੋਤ ਕੌਰ ਜੋਤੀ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-4 ਵਿੱਚ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ, ਪੰਜਾਬ ਸੀਵਰੇਜ ਬੋਰਡ ਤੇ ਵਾਟਰ ਸਪਲਾਈ ਦੇ ਚੇਅਰਮੈਨ ਸੰਨੀ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਤੋਹਫ਼ੇ ਵਜੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਦਿੱਤੇ ਗਏ।
ਇਸ ਮੌਕੇ ਪੰਜਾਬ ਪੁਲੀਸ ਦੇ ਏਆਈਜੀ ਡਾ. ਰਜਿੰਦਰ ਸਿੰਘ ਸੋਹਲ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਆਰਪੀ ਸ਼ਰਮਾ ਤੇ ਕੁਲਦੀਪ ਕੌਰ ਕੰਗ, ਪ੍ਰੋਗਰੈਸਿਵ ਐਸੋਸੀਏਸ਼ਨ ਦੇ ਹਰਬੰਸ ਸਿੰਘ ਕੰਵਲ, ਕਨਾਲ ਹਾਊਸ ਵੈਲਫੇਅਰ ਕਮੇਟੀ ਦੇ ਬੀਐਸ ਸਾਹੀ, ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼-4 ਦੇ ਮੀਤ ਪ੍ਰਧਾਨ ਦਿਆਲ ਸਿੰਘ, ਸਾਹਿਬਜ਼ਾਦਾ ਅਜੀਤ ਸਿੰਘ ਮਾਰਕੀਟ ਦੇ ਪ੍ਰਧਾਨ ਬਲਬੀਰ ਸਿੰਘ, ਜਨਰਲ ਸਕੱਤਰ ਗੁਰਮੁੱਖ ਸਿੰਘ, ਇੰਜੀਨੀਅਰ ਜਸਪਾਲ ਸਿੰਘ, ਗੁਰਜੰਟ ਸਿੰਘ, ਐਚਐਮ ਰੈਜ਼ੀਡੈਂਟ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਬਲਬੀਰ ਸਿੰਘ, ਡਾ. ਕੁਲਦੀਪ ਸਿੰਘ (ਸੇਵਾਮੁਕਤ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26), ਦਵਿੰਦਰ ਸਿੰਘ ਥਾਪਰ ਐਮਡੀ ਅਲੀਨਾ ਆਟੋਜ ਮੁਹਾਲੀ ਵੀ ਮੌਜੂਦ ਸਨ।