
ਹੱਥ ਨਾਲ ਗੁਰੂ ਗ੍ਰੰਥ ਸਾਹਿਬ ਲਿਖਣ ਵਾਲੇ ਬਲਦੇਵ ਸਿੰਘ ਦਾ ਵਿਸ਼ੇਸ਼ ਸਨਮਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਪੁਆਧੀ ਸੱਥ ਮੁਹਾਲੀ ਵੱਲੋਂ ਸਰਦਾਰ ਬਲਦੇਵ ਸਿੰਘ ਪੋਪਨਿਆਂ ਦਾ ਮੁਹਾਲੀ ਦੇ ਫੇਜ-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਹੱਥ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਖਣ ਦੇ ਵਿਲੱਖਣ ਕਾਰਜਾਂ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਸਮਾਗਮ ਤੋਂ ਬਾਅਦ ਮੁਹਾਲੀ ਦੇ ਫੇਜ-2 ਵਿਖੇ ਭਜਨ ਸਿੰਘ ਸ਼ੇਰਗਿੱਲ ਦੀ ਲੜਕੀ ਦੇ ਘਰ ਹੋਏ ਇੱਕ ਨਿੱਜੀ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਅਤੇ ਸਰਦਾਰ ਭਜਨ ਸਿੰਘ ਸ਼ੇਰਗਿੱਲ ਵੱਲੋਂ ਵੀ ਸਨਮਾਨਿਤ ਕੀਤਾ ਗਿਆ।