Share on Facebook Share on Twitter Share on Google+ Share on Pinterest Share on Linkedin ਸਾਂਝਾ ਮੁਲਾਜ਼ਮ ਮੰਚ ਪੁੱਡਾ ਦੀ ਪ੍ਰਧਾਨ ਚਰਨਜੀਤ ਕੌਰ ਦਾ ਸੇਵਾਮੁਕਤੀ ’ਤੇ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 3 ਨਵੰਬਰ: ਸਾਂਝਾ ਮੁਲਾਜ਼ਮ ਮੰਚ ਪੁੱਡਾ ਦੀ ਪ੍ਰਧਾਨ ਚਰਨਜੀਤ ਕੌਰ ਸੁਪਰਡੈਂਟ ਦੀ ਸੇਵਾਮੁਕਤੀ ’ਤੇ ਸਮੂਹ ਦਫ਼ਤਰੀ ਸਟਾਫ਼ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੀਬੀ ਚਰਨਜੀਤ ਕੌਰ ਵੱਲੋਂ ਨਿਭਾਈਆਂ ਗਈਆਂ ਜਥੇਬੰਦਕ ਅਤੇ ਵਿਭਾਗੀ ਸੇਵਾਵਾਂ ਦੀਆਂ ਰੱਜ ਕੇ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਇਸ ਮੌਕੇ ਸੁਪਰਡੈਂਟ ਮਨਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਮਨਦੀਪ ਸਿੰਘ, ਸਾਂਝਾ ਮੁਲਾਜ਼ਮ ਮੰਚ ਪੁੱਡਾ ਦੇ ਚੇਅਰਮੈਨ ਮਹਿੰਦਰ ਸਿੰਘ ਮਲੋਆ, ਉਪ ਮੰਡਲ ਇੰਜੀਨੀਅਰ ਮੁਕੇਸ਼ ਕੁਮਾਰ, ਰਵਿੰਦਰ ਕੌਰ, ਊਸ਼ਾ ਜੋਸ਼ੀ, ਪ੍ਰਗਟ ਸਿੰਘ, ਬਲਬੀਰ ਮਸੀਹ, ਵਧੀਕ ਪ੍ਰਸ਼ਾਸਕ ਲੇਖਾ ਸ਼ਾਖਾ ਵੀ ਮੌਜੂਦ ਸਨ। ਵਿਦਾਇਗੀ ਤੇ ਸਨਮਾਨ ਸਮਾਰੋਹ ਦੌਰਾਨ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂਟੀ) ਹਰਿਆਣਾ ਅਤੇ ਜੰਮੂ ਤੇ ਕਸ਼ਮੀਰ ਦੇ ਪ੍ਰਮੁੱਖ ਆਗੂਆਂ ਨੇ ਵੀ ਸ਼ਿਰਕਤ ਕੀਤੀ। ਜਿਨ੍ਹਾਂ ਵਿੱਚ ਇੰਜ. ਦਿਲਪ੍ਰੀਤ ਸਿੰਘ ਲੋਹਟ ਸੂਬਾ ਪ੍ਰਧਾਨ ਲੋਕ ਨਿਰਮਾਣ ਵਿਭਾਗ, ਮੁੱਖ ਸਰਪ੍ਰਸਤ ਰਾਜਿੰਦਰ ਗੌੜ, ਵਾਈਸ ਚੇਅਰਮੈਨ ਇੰਜ. ਹਰਮਨਜੀਤ ਸਿੰਘ ਧਾਲੀਵਾਲ, ਵਧੀਕ ਜਨਰਲ ਸਕੱਤਰ ਮੁਹਾਲੀ ਹਰਪ੍ਰੀਤ ਸਿੰਘ, ਇੰਜ. ਰੇਸ਼ਮ ਸਿੰਘ, ਇੰਜ. ਚਮਕੌਰ ਸਿੰਘ ਚਾਹਲ, ਇੰਜ. ਕੁਲਜੀਤ ਸਿੰਘ, ਸੂਬਾ ਪ੍ਰੈਸ ਸਕੱਤਰ ਇੰਜ. ਕੁਲਬੀਰ ਸਿੰਘ ਬੈਨੀਪਾਲ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਆਪ ਵਲੰਟੀਅਰ ਰਾਜੀਵ ਵਸ਼ਿਸ਼ਟ ਅਤੇ ਬੀਬੀ ਚਰਨਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਸਮੇਤ ਇਸ ਮੌਕੇ ਪੁੱਡਾ ਦੇ ਇੰਜੀਨੀਅਰਿੰਗ ਵਿੰਗ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ