ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 19 ਅਗਸਤ:
ਸਮਾਜ ਸੇਵੀ ਸੰਸਥਾ ਇਨਸਾਨੀਅਤ, ਕਲਗੀਧਰ ਸੇਵਾ ਸੁਸਾਇਟੀ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤਹਿਤ ਇਲਾਕੇ ਦੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਬੰਧਤ ਸਕੂਲਾਂ ਵਿੱਚ ਜਾ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਰਮਨਦੀਪ ਸਿੰਘ ਟੋਡਰਮਾਜਰਾ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਅਧਿਆਪਕਾਂ ਦਾ ਵੀ ਸਨਮਾਨ ਕੀਤਾ ਗਿਆ, ਜਿਨ੍ਹਾਂ ਦੀ ਮਿਹਨਤ ਅਤੇ ਪ੍ਰੇਰਣਾ ਸਦਕਾ ਬੱਚੇ ਅੱਵਲ ਆਏ ਹਨ। ਇਸ ਮੌਕੇ ਸੰਸਥਾ ਦੇ ਮੈਂਬਰਾਂ ਨੇ ਬਾਕੀ ਵਿਦਿਆਰਥੀਆਂ ਨੂੰ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
ਰਮਨਦੀਪ ਟੋਡਰਮਾਜਰਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨੀ ਕਲਾਂ, ਮਜਾਤੜੀ ਸਕੂਲ, ਝੰਜੇੜੀ ਸਕੂਲ, ਮਜਾਤ ਸਕੂਲ, ਦੇਹਕਲਾਂ ਸਕੂਲ, ਬ੍ਰਾਹਮਣ ਬਾਸੀਆਂ ਸਕੂਲ, ਚੋਲਟਾ ਖੁਰਦ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਮਾ. ਕੁਲਦੀਪ ਸਿੰਘ ਮਜਾਤੜੀ, ਪ੍ਰਧਾਨ ਦਿਲਬਹਾਰ ਰਾਣਾ ਝੰਜੇੜੀ, ਬਲਜਿੰਦਰ ਕੌਰ, ਬਲਬੀਰ ਕੌਰ, ਭੁਪਿੰਦਰ ਸਿੰਘ, ਦਿਲਬਾਰ ਸਿੰਘ ਟੋਡਰਮਾਜਰਾ, ਹਰਜਿੰਦਰ ਕੁਮਾਰ, ਪਰਮਜੀਤ ਸਿੰਘ ਪੋਪਨਾ, ਸਤਬੀਰ ਸਿੰਘ ਬਾਸੀਆਂ, ਨਸੀਬ ਸਿੰਘ, ਸ਼ਮਸ਼ੇਰ ਸਿੰਘ ਧੜਾਕ, ਸੋਹਣ ਸਿੰਘ ਚੀਮਾ, ਪਰਮਜੀਤ ਸਿੰਘ ਮਜਾਤ, ਨਾਹਰ ਸਿੰਘ ਚੁੰਨੀ, ਗੌਰਵ ਬਲਾਕ ਸਮਿਤੀ ਮੈਂਬਰ ਅਤੇ ਗੁਰਸ਼ਰਨ ਸ਼ੇਰਗਿੱਲ ਵੀ ਮੌਜੂਦ ਸਨ।

Load More Related Articles

Check Also

Punjab seeks legal action against BBMB Chairman for misleading hon’ble High Court

Punjab seeks legal action against BBMB Chairman for misleading hon’ble High Court Ch…