ਮੇਅਰ ਜੀਤੀ ਸਿੱਧੂ ਵੱਲੋਂ ਮੁਹਾਲੀ ਦੇ ਸਫ਼ਾਈ ਸੇਵਕਾਂ ਦਾ ਵਿਸ਼ੇਸ਼ ਸਨਮਾਨ

ਮਹਿਲਾ ਸਫ਼ਾਈ ਸੇਵਕਾਂ ਨੂੰ ਇੱਕ ਇੱਕ ਸੂਟ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਕਤੂਬਰ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅਜੇ ਗਾਂਧੀ ਜਯੰਤੀ ਦੇ ਮੌਕੇ ਸਫ਼ਾਈ ਸੇਵਕਾਂ ਵੱਲੋਂ ਮੁਹਾਲੀ ਵਿੱਚ ਕੀਤੇ ਜਾਂਦੇ ਸਫਾਈ ਦੇ ਕੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਤੇ ਕਮਿਸ਼ਨਰ ਨਗਰ ਨਿਗਮ ਕਮਲ ਗਰਗ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਬੋਲਦਿਆਂ ਕਿਹਾ ਕਿ ਅੱਜ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ਮੌਕੇ ਸਫ਼ਾਈ ਦਾ ਅਤਿ ਮਹੱਤਵਪੂਰਨ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਦਾ ਸਨਮਾਨ ਕਰ ਕੇ ਉਹ ਖੁਦ ਨੂੰ ਸਨਮਾਨਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਹਮੇਸ਼ਾ ਸਾਦਾ ਅਤੇ ਉੱਚ ਵਿਚਾਰਾਂ ਵਾਲਾ ਸਾਫ਼ ਸੁਥਰਾ ਜੀਵਨ ਜਿਊਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਸਾਨੂੰ ਸਾਰਿਆਂ ਨੂੰ ਗਾਂਧੀ ਜੀ ਵੱਲੋਂ ਦਿਖਾਏ ਰਾਹ ਤੇ ਤੁਰਨ ਦੀ ਲੋੜ ਹੈ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸਫ਼ਾਈ ਸੇਵਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁਹਾਲੀ ਦੇ ਸਫਾਈ ਸੇਵਕ ਅਤੇ ਸੈਨੀਟੇਸ਼ਨ ਬ੍ਰਾਂਚ ਮੁਹਾਲੀ ਨਗਰ ਨਿਗਮ ਦੀ ਸਭ ਤੋਂ ਮਹੱਤਵਪੂਰਨ ਸੇਵਾ ਕਰਨ ਵਾਲੀ ਬ੍ਰਾਂਚ ਹੈ ਜਿਸਦੇ ਭਰਪੂਰ ਉਪਰਾਲਿਆਂ ਸਦਕਾ ਹੀ ਸ਼ਹਿਰ ਸਾਫ ਸੁਥਰਾ ਦਿਖਾਈ ਦਿੰਦਾ ਹੈ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਐਲਾਨ ਕੀਤਾ ਕਿ ਮੁਹਾਲੀ ਵਿੱਚ ਸਫ਼ਾਈ ਦਾ ਕੰਮ ਕਰਨ ਵਾਲੀਆਂ ਸਫ਼ਾਈ ਸੇਵਕ ਮਹਿਲਾਵਾਂ ਨੂੰ ਉਹ ਆਪਣੇ ਪੱਧਰ ’ਤੇ ਇਕ ਇਕ ਸੂਟ ਵੀ ਦੇਣਗੇ।
ਇਸ ਮੌਕੇ ਕਮਿਸ਼ਨਰ ਡਾ. ਕਮਲ ਗਰਗ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਸਵੱਛ ਭਾਰਤ ਅਭਿਆਨ ਦੇ ਤਹਿਤ ਸਰਕਾਰ ਦੀਆਂ ਹਦਾਇਤਾ ਅਨੁਸਾਰ ‘ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ‘ ਮਿਤੀ 27 ਸਤੰਬਰ ਤੋਂ 3 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ ਜਿਸ ਦੇ ਤਹਿਤ ਅੱਜ ਗਾਂਧੀ ਜੈਅੰਤੀ ਮੌਕੇ ਮੁਹਾਲੀ ਦੇ ਵੱਖ ਵੱਖ ਕਮੇਟੀ ਸੈਂਟਰਾਂ ਵਿੱਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਅਤੇ ਸਿਹਤ ਅਫ਼ਸਰ ਡਾ. ਤਮੰਨਾ ਫਰੰਟ ਲਾਈਨਜਲ ਦੇ ਕਰਮਚਾਰੀਆਂ ਨੂੰ ਹੋਰ ਵਧੀਆ ਕੰਮ ਕਰਨ ਲਈ ਉਤਸਾਹਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਕੰਮ ਦੀ ਪ੍ਰਸੰਸ਼ਾ ਕੀਤੀ ਗਈ।
ਇਸ ਉਪਰੰਤ ਸੈਨੀਟੇਸ਼ਨ ਸ਼ਾਖਾਦੇ ਸੀਐਸਆਈਜ, ਐਸਆਈ, ਐਸਐਸ, ਸੀਐਫ਼, ਸਫ਼ਾਈ ਕਰਮਚਾਰੀ, ਸੀਵਰਮੈਨ, ਡਰਾਈਵਰ, ਵੇਸਟ ਕੋਲੈਕਟਰਜ ਅਤੇ ਰੈਗ ਪਿਕਰਜ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਜਸਵੀਰ ਸਿੰਘ ਮਣਕੂ ਤੇ ਕਮਲਪ੍ਰੀਤ ਸਿੰਘ ਬੰਨੀ, ਸੀਐਸਆਈ ਹਰਵੰਤ ਸਿੰਘ, ਸਰਬਜੀਤ ਸਿੰਘ, ਰਜਿੰਦਰਪਾਲ ਸਿੰਘ, ਸ਼ਾਮ ਲਾਲ, ਐਸਆਈ ਰਵਿੰਦਰ ਕੁਮਾਰ, ਸੁਰਿੰਦਰ ਸਿੰਘ, ਜਗਰੂਪ ਸਿੰਘ, ਸੀਐਫ਼ ਨਰਿੰਦਰ ਸਿੰਘ, ਇੰਦਰਜੀਤ ਕੌਰ, ਵੰਦਨਾ ਸੁਖੀਜਾ, ਲਾਇਨਜ਼ ਸਰਵਿਸ ਦੇ ਸੁਖਜਿੰਦਰ ਸਿੰਘ, ਚਮਨ ਮਿਸ਼ਰਾ ਅਤੇ ਸਮੂਹ ਸੈਨੀਟੇਸ਼ਨ ਸੁਪਰਵਾਜ਼ੀਜ਼ਰ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…