ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੀ ਪ੍ਰਿੰਸੀਪਲ ਸੰਧੂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 30 ਜਨਵਰੀ:
ਇੰਡੀਅਨ ਪ੍ਰਿੰਸੀਪਲ ਨੈੱਟਵਰਕ ਫਾਉਂਡੇਸ਼ਨ ਵੱਲੋਂ ਉੱਤਰੀ ਭਾਰਤ ਦੇ 50 ਪ੍ਰਭਾਵਸ਼ਾਲੀ ਅਤੇ ਪ੍ਰਤਿਭਾਵਾਨ ਪ੍ਰਿੰਸੀਪਲਾਂ ਨੂੰ ਸਨਮਾਨਿਤ ਕਰਨ ਲਈ ਨੋਇਡਾ ਵਿੱਚ ਐਮਆਈਟੀ ਵਰਲਡ ਪੀਸ ਯੂਨੀਵਰਸਿਟੀ ਦੁਆਰਾ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੰਜਾਬ ’ਚੋਂ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7, (ਮੁਹਾਲੀ) ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਦਾ ਇਹ ਸਨਮਾਨ ਸਕੂਲ ਅਤੇ ਮੁਹਾਲੀ ਸ਼ਹਿਰ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ੍ਰੀਮਤੀ ਸੰਧੂ ਬਹੁਤ ਮਿਹਨਤੀ, ਸਿਰੜੀ ਤੇ ਉੱਚ ਵਿਚਾਰਾਂ ਵਾਲੇ ਹਨ। ਉਨ੍ਹਾਂ ਦੀ ਯੋਗ ਅਗਵਾਈ ਸਦਕਾ ਇਹ ਮੁਹਾਲੀ ਸਮੇਤ ਟਰਾਈ ਸਿਟੀ ਦੇ ਗਿਣੇ ਚੁਣੇ ਸਕੂਲਾਂ ਵਿੱਚ ਆਪਣਾ ਨਾਮ ਚਮਕਾ ਰਿਹਾ ਹੈ। ਇਸ ਮੌਕੇ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੂੰ ਵਧਾਈ ਦਿੰਦਿਆਂ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …