Share on Facebook Share on Twitter Share on Google+ Share on Pinterest Share on Linkedin ਕਰੋਨਾ ਖ਼ਿਲਾਫ਼ ਜੰਗ ਵਿੱਚ ਯੋਗਦਾਨ ਲਈ ਐਸਡੀਐਮ ਹਿਮਾਂਸ਼ੂ ਜੈਨ ਦਾ ਵਿਸ਼ੇਸ਼ ਸਨਮਾਨ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 20 ਮਈ: ਸਮਾਜ ਸੇਵੀ ਆਗੂ ਬਲਬੀਰ ਚੰਦ ਅਗਰਵਾਲ ਵੱਲੋਂ ਕਰੋਨਾ ਖ਼ਿਲਾਫ਼ ਜੰਗ ਵਿੱਚ ਦਿੱਤੇ ਮਹਾਨ ਯੋਗਦਾਨ ਵਜੋਂ ਐਸਡੀਐਮ ਹਿਮਾਂਸ਼ੂ ਜੈਨ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਸੰਕਟ ਦੀ ਇਸ ਘੜੀ ਦੌਰਾਨ ਐਸਡੀਐਮ ਹਿਮਾਂਸ਼ੂ ਜੈਨ ਹਮੇਸ਼ਾ ਖਰੜ ਸ਼ਹਿਰ ਅਤੇ ਇਲਾਕੇ ਦੇ ਲੋਕਾਂ ਨਾਲ ਡੱਟ ਕੇ ਖੜੇ ਰਹੇ ਹਨ ਅਤੇ ਕਰਫਿਊ ਅਤੇ ਲਾਕਡਾਊਨ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਗਈ। ਇਸ ਮੌਕੇ ਬੋਲਦਿਆਂ ਐਸਡੀਐਮ ਹਿਮਾਂਸ਼ੂ ਜੈਨ ਨੇ ਕਿਹਾ ਕਿ ਕਰੋਨਾਵਾਇਰਸ ਦੀ ਮਹਾਂਮਾਰੀ ’ਤੇ ਜਿੱਤ ਪ੍ਰਾਪਤ ਕਰਨ ਲਈ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਆਮ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਅਤੇ ਲੋਕਲ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕੋਈ ਵੀ ਮਿਸ਼ਨ ਆਮ ਲੋਕਾਂ ਦੇ ਪੂਰਨ ਸਹਿਯੋਗ ਨਾਲ ਸਫ਼ਲ ਹੋ ਸਕਦਾ ਹੈ। ਇਸ ਮੌਕੇ ਕਪਿਲ ਮੋਹਨ ਅੱਗਰਵਾਲ, ਪਰਵਿੰਦਰ ਸਿੰਘ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ