ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਾਈ ਜਰਨੈਲ ਸਿੰਘ ਨੇ ਸ਼ਹੀਦਾਂ ਦੇ ਇਸ ਪਵਿੱਤਰ ਅਸਥਾਨ ’ਤੇ 10 ਦਿਨਾਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਦੌਰਾਨ ਸੰਗਤਾਂ ਨੂੰ ਕਥਾ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਹੈ।
ਇਸ ਸਮਾਗਮ ਵਿੱਚ ਭਾਈ ਜਰਨੈਲ ਸਿੰਘ ਨੇ ਰੋਜ਼ਾਨਾ ਸ਼ਾਮ 4.30 ਤੋਂ 6 ਵਜੇ ਤੱਕ ਸ਼ਬਦੁ ਗੁਰੂ ਸੁਰਤਿ ਧੁਨਿ ਚੇਲਾ, ਬਾਣੀ ਗੁਰੂ ਗੁਰੂ ਹੈ ਬਾਣੀ, ਗੁਰਬਾਣੀ ਇਸ ਜਗ ਮਹਿ ਚਾਨਣ, ਪੋਥੀ ਪ੍ਰਮੇਸ਼ਰ ਕਾ ਥਾਨੁ, ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਗੁਰੂ ਗ੍ਰੰਥ ਸਾਹਿਬ ਜੀ ਦਾ ਉਪਦੇਸ਼ ਕੀ ਹੈ, ਕੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵੀ ਬੋਲਦੇ ਹਨ, ਕੀ ਗੁਰੂ ਗ੍ਰੰਥ ਸਾਹਿਬ ਪ੍ਰਗਟ ਗੁਰਾਂ ਕੀ ਦੇਹ ਹਨ, ਸਭ ਸਿਖਨ ਕੋ ਹੁਕਮਿ ਹੈ ਗੁਰੂ ਮਾਨਿਓ ਗ੍ਰੰਥ, ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਤੋਂ ਗੁਰਤਾ ਗੱਦੀ ਤੱਕ ਆਦਿ ਵਿਸ਼ਿਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਸਮੇਂ-ਸਮੇਂ ਤੇ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਅਤੇ ਗੁਰ ਇਤਿਹਾਸ ਸਮਾਗਮਾਂ ਦੌਰਾਨ ਸਿੱਖ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਂਦੀ ਰਹੇਗੀ, ਤਾਂ ਜੋ ਸਿੱਖ ਕੌਮ ਦੇ ਵਿਲਖੱਣ ਅਤੇ ਵਡਮੁੱਲੇ ਇਤਿਹਾਸ ਬਾਰੇ ਸੰਗਤਾਂ ਨੂੰ ਪਤਾ ਲਗ ਸਕੇ।

Check Also

ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ‘ਵਰਲਡ ਅਸਥਮਾ ਡੇਅ ’ਤੇ ਸੈਮੀਨਾਰ

ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ‘ਵਰਲਡ ਅਸਥਮਾ ਡੇਅ ’ਤੇ ਸੈਮੀਨਾਰ ਹਸਪਤਾਲ ਦੀ ਟੀਮ ਵੱਲੋਂ…