ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਵੱਲੋਂ ਸੁਖਵਿੰਦਰ ਗਿੱਲ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 12 ਸਤੰਬਰ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਲਈ ਅਦਾਰੇ ਦੇ ਵਹੀਕਲ ਸੁਪਰਵਾਈਜ਼ਰ ਸੁਖਵਿੰਦਰ ਸਿੰਘ ਗਿੱਲ ਨੂੰ ਪ੍ਰਸੰਸਾ ਪੱਤਰ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਨਿਗਰਾਨ ਜਤਿੰਦਰ ਸਿੰਘ ਭੰਗੂ, ਮੁੱਖ ਇੰਜੀਨੀਅਰ ਗੁਰਿੰਦਰ ਸਿੰਘ ਚੀਮਾ, ਡੀਜੀਐਮ ਸਵਰਨ ਸਿੰਘ ਬਾਠ, ਨਿੱਜੀ ਸਕੱਤਰ ਚੇਅਰਮੈਨ ਸੁਰਮੱੁਖ ਸਿੰਘ ਅਤੇ ਰਵਿੰਦਰ ਸਿੰਘ ਹਾਜ਼ਰ ਸਨ।
ਇਸ ਮੌਕੇ ਚੇਅਰਮੈਨ ਬਰਸਟ ਨੇ ਕਿਹਾ ਕਿ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਮੰਡੀ ਬੋਰਡ ਵੱਲੋਂ ਹਰਿਆਵਲ ਲਹਿਰ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਸਮਾਜ ਸੇਵੀ ਆਗੂ ਅਤੇ ਬੋਰਡ ਦੇ ਅਧਿਕਾਰੀ ਸੁਖਵਿੰਦਰ ਸਿੰਘ ਗਿੱਲ ਨੇ ਅਹਿਮ ਯੋਗਦਾਨ ਪਾਇਆ ਹੈ। ਉਂਜ ਵੀ ਉਹ ਹਮੇਸ਼ਾ ਸਮਾਜ ਸੇਵੀ ਲਈ ਤਤਪਰ ਰਹਿੰਦੇ ਹਨ। ਸੁਖਵਿੰਦਰ ਗਿੱਲ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋੜਵੰਦ ਲੋਕਾਂ ਦੀ ਸੇਵਾ ਕਰਕੇ ਮਨ ਨੂੰ ਸਕੂਨ ਮਿਲਦਾ ਹੈ। ਕਾਬਿਲੇਗੌਰ ਹੈ ਕਿ ਸੁਖਵਿੰਦਰ ਗਿੱਲ ਨੇ ਕਰੋਨਾ ਪੀਰੀਅਡ ਸਮੇਂ ਲੋਕਾਂ ਨੂੰ ਘਰ-ਘਰ ਰਾਸ਼ਨ ਦੇਣ ਅਤੇ ਹੜ੍ਹਾਂ ਦੌਰਾਨ ਪੀੜਤ ਲੋਕਾਂ ਦੀ ਮਦਦ ਕੀਤੀ ਹੈ। ਖੂਨਦਾਨ ਅਤੇ ਖੇਡ ਮੇਲਿਆਂ ਵਿੱਚ ਯੋਗਦਾਨ ਪਾਉਂਦੇ ਆ ਰਹੇ ਹਨ। ਇਸ ਤੋਂ ਇਲਾਵਾ ਲੋੜਵੰਦ ਲੜਕੀਆਂ ਦੇ ਵਿਆਹਾਂ ਮੌਕੇ ਨਿੱਤ ਵਰਤੋਂ ਦਾ ਸਮਾਨ ਦੇਣ ਸਮੇਤ ਪਿਛਲੇ ਸਮੇਂ ਵਿੱਚ 5 ਲੋੜਵੰਦ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਨਾਲ ਘਰ ਬਣਾ ਕੇ ਦਿੱਤੇ ਹਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…