15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਸਰਵੋਤਮ ਪ੍ਰਦਰਸ਼ਨ ਕਰਨ ਵਾਲਿਆਂ ਦਾ ਵਿਸ਼ੇਸ਼ ਸਨਮਾਨ

ਸ਼ਿਵਾਲਿਕ ਪਬਲਿਕ ਸਕੂਲ ਵਿੱਚ ਡੀਸੀ ਦੀ ਅਗਵਾਈ ਹੇਠ ਹੋਇਆ ਪ੍ਰਭਾਵਸ਼ਾਲੀ ਸਮਾਗਮ

ਨਬਜ਼-ਏ-ਪੰਜਾਬ, ਮੁਹਾਲੀ, 25 ਜਨਵਰੀ:
ਮੁਹਾਲੀ ਪ੍ਰਸ਼ਾਸਨ ਵੱਲੋਂ ਅੱਜ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਵਿਖੇ 15ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਤੋਂ ਪਹਿਲਾਂ ਐਸਡੀਐਮ ਦਮਨਦੀਪ ਕੌਰ ਨੇ ਸਕੂਲ ਆਫ਼ ਐਮੀਨੈਂਸ ਫੇਜ਼-3ਬੀ1 ਤੋਂ ਨੌਜਵਾਨਾਂ ਵਿੱਚ ਵੋਟਰ ਬਣਨ ਦੀ ਜਾਗਰੂਕਤਾ ਪੈਦਾ ਕਰਨ ਲਈ ਸਾਈਕਲ ਰੈਲੀ ਨੂੰ ਰਵਾਨਾ ਕੀਤਾ। ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਭਾਰਤ ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ, ਅਸੀਂ ਜਿਸ ਦਿਨ ਦਾ ਅੱਜ ਜਸ਼ਨ ਮਨਾਇਆ ਜਾ ਰਿਹਾ ਹੈ। ਇਹ ਦਿਨ ਚੋਣ ਕਮਿਸ਼ਨ ਦੀ ਸਥਾਪਨਾ ਵਜੋਂ ਜਾਣਿਆ ਜਾਂਦਾ ਹੈ। ਸਮਾਗਮ ਦੌਰਾਨ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦਾ ਵੀਡੀਓ ਸੰਦੇਸ਼ ਵੀ ਚਲਾਇਆ ਗਿਆ।
ਇਸ ਮੌਕੇ ਐਸਡੀਐਮ ਡੇਰਾਬੱਸੀ ਅਮਿਤ ਗੁਪਤਾ ਨੂੰ ਸਰਵੋਤਮ ਈਆਰਓ ਐਵਾਰਡ ਦਿੱਤਾ ਗਿਆ ਜਦੋਂਕਿ ਡੇਰਾਬੱਸੀ ਦੇ ਬੂਥ ਨੰਬਰ-9 ਦੇ ਬੂਥ ਲੈਵਲ ਅਫ਼ਸਰ ਸੁਨੀਤਾ ਰਾਣਾ ਅਤੇ ਖੂਨੀਮਾਜਰਾ ਕਾਲਜ ਦੇ ਲੈਕਚਰਾਰ ਡਾ. ਰਵਿੰਦਰ ਸਿੰਘ ਨੂੰ ਵੱਧ ਤੋਂ ਵੱਧ ਨੌਜਵਾਨ ਵੋਟਰਾਂ ਦੇ ਨਾਮ ਦਰਜ ਕਰਵਾਉਣ ਲਈ ਕ੍ਰਮਵਾਰ ਸਰਵੋਤਮ ਬੀਐਲਓ ਅਤੇ ਸਰਵੋਤਮ ਨੋਡਲ ਅਫ਼ਸਰ ਦਾ ਸਨਮਾਨ ਦਿੱਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਆਈਕੋਨ ਸ੍ਰੀਮਤੀ ਪੂਨਮ ਲਾਲ ਅਤੇ ਗੁਰਪ੍ਰੀਤ ਸਿੰਘ ਨਾਮਧਾਰੀ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ, ਜ਼ਿਲ੍ਹਾ ਲੀਡ ਬੈਂਕ ਦੇ ਮੈਨੇਜਰ ਐਮਕੇ ਭਾਰਦਵਾਜ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ, ਸ਼ਿਵਾਲਿਕ ਸਕੂਲ ਦੇ ਪ੍ਰਿੰਸੀਪਲ ਡਾ. ਅਨੂਪ ਕਿਰਨ, ਚੋਣ ਤਹਿਸੀਲਦਾਰ ਸੰਜੇ ਕੁਮਾਰ ਨੂੰ ਵੀ ਸ਼ਲਾਘਾਯੋਗ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੀ ਟੀਮ ਨੇ ਗਿੱਧਾ, ਸਵਾਮੀ ਰਾਮ ਤੀਰਥ ਪਬਲਿਕ ਸਕੂਲ ਦੀ ਟੀਮ ਨੇ ਭੰਗੜਾ, ਬੀਐਸਐਚ ਆਰੀਆ ਸਕੂਲ ਸੋਹਾਣਾ ਦੀ ਟੀਮ ਨੇ ਕੋਰੀਓਗ੍ਰਾਫੀ ਅਤੇ ਵੋਟ ਦੀ ਮਹੱਤਤਾ ਬਾਰੇ ਗੀਤ, ਕਵਿਤਾ, ਭਾਸ਼ਣ ਅਤੇ ਨੁੱਕੜ ਨਾਟਕ ਆਦਿ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਸਲੋਗਨ ਲਿਖਣ ਦੇ ਜੇਤੂ ਜਸਪ੍ਰੀਤ ਕੌਰ, ਪ੍ਰਾਚੀ, ਏਕਮਪ੍ਰੀਤ, ਪੋਸਟਰ ਮੇਕਿੰਗ ਦੇ ਜੇਤੂ ਰਹਿਮਤ, ਕੁਮਾਰੀ ਦੀਪਾਂਕਸ਼ੀ ਅਤੇ ਮੰਨਤ ਸ਼ਰਮਾ ਅਤੇ ਵਾਦ-ਵਿਵਾਦ ਮੁਕਾਬਲੇ ਦੇ ਜੇਤੂਆਂ ਮਨਪ੍ਰੀਤ, ਈਸ਼ਾ ਬੇਦੀ ਅਤੇ ਅਨੀਤਾ ਰਾਣੀ ਨੂੰ ਵੀ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁ…